ਗੁਰਵਿੰਦਰ ਸਿੰਘ (ਭਵਾਨੀਗੜ੍ਹ) ਪੰਜਾਬ ਪ੍ਦੂਸ਼ਣ ਬੋਰਡ ਵੱਲੋਂ ਭਾਈ ਗੁਰਦਾਸ ਕਾਲਜ ਘਾਬਦਾਂ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ। ਜਿਸ ਵਿੱਚ ਡਿਪਟੀ ਕਮਿਸ਼ਨਰ ਸੰਗਰੂਰ ਘਣਸ਼ਿਆਮ ਥੋਰੀ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਉਨ੍ਹਾਂ ਸੰਬੋਧਨ ਕਰਦੇ ਹੋਏ ਹਰ ਵਰਗ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਵਾਤਾਵਰਨ ਦੀ ਸੰਭਾਲ ਲਈ ਰਲ ਮਿਲ ਕੇ ਸਭ ਨੂੰ ਹੰਭਲਾ ਮਾਰਨਾ ਚਾਹੀਦਾ ਹੈ ਤਾਂ ਕਿ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ ਵਿੱਚ ਆਪਣਾ ਅਣਮੁੱਲਾ ਯੋਗਦਾਨ ਪਾਇਆ ਜਾ ਸਕੇ। ਉਨ੍ਹਾਂ ਫ਼ਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਦੂਜੇ ਕਿਸਾਨ ਵੀ ਇਨ੍ਹਾਂ ਕਿਸਾਨਾਂ ਤੋਂ ਸਬਕ ਲੈਣ ਤਾਂ ਕਿ ਵਾਤਾਵਰਣ ਦੀ ਸੰਭਾਲ ਦੇ ਨਾਲ ਨਾਲ ਆਪਣੀਆਂ ਜ਼ਮੀਨਾਂ ਦੀ ਉਪਜਾਊ ਸ਼ਕਤੀ ਵੀ ਬਰਕਰਾਰ ਰੱਖੀ ਜਾਵੇ। ਡਿਪਟੀ ਕਮਿਸ਼ਨਰ ਥੋਰੀ ਨੇ ਵਾਤਾਵਰਣ ਦੀ ਸੰਭਾਲ ਵਿੱਚ ਆਪਣਾ ਹਿੱਸਾ ਪਾਉਣ ਵਾਲੇ ਕਿਸਾਨ ਅਮਨਦੀਪ ਸਿੰਘ ਮਾਝਾ , ਕਰਮਜੀਤ ਸਿੰਘ ਘਰਾਚੋਂ, ਬਲਵੰਤ ਸਿੰਘ ਬਟੜਿਆਣਾ, ਸੁਖਦੇਵ ਸਿੰਘ ਘਰਾਚੋਂ, ਪਿਆਰਾ ਸਿੰਘ ਕਪਿਆਲ, ਕਸ਼ਮੀਰ ਸਿੰਘ ਕਾਕੜਾ, ਅਵਤਾਰ ਸਿੰਘ ਝਨੇੜੀ, ਹਰਪ੍ਰੀਤ ਸਿੰਘ ਕਾਕੜਾ, ਮਹਿੰਦਰ ਸਿੰਘ ਰਾਮਪੁਰਾ ਸਮੇਤ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਪੰਜਾਬ ਪ੍ਰਦੂਸ਼ਣ ਬੋਰਡ ਦੇ ਜ਼ਿਲ੍ਹਾ ਅਧਿਕਾਰੀ ਤੋਂ ਇਲਾਵਾ ਜ਼ਿਲ੍ਹਾ ਖੇਤੀਬਾੜੀ ਅਧਿਕਾਰੀ ਵੀ ਮੌਜੂਦ ਸਨ।
ਜਾਗਰੂਕ ਕਿਸਾਨਾਂ ਨੂੰ ਪ੍ਸੰਸਾ ਪੱਤਰ ਦਿੰਦੇ ਹੋਏ ਡਿਪਟੀ ਕਮਿਸ਼ਨਰ ਥੋਰੀ।