ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਸੈਮੀਨਾਰ ਦਾ ਆਯੋਜਨ ਕੀਤਾ
ਨਸ਼ਿਆਂ ਨਾਲ ਹੋਣ ਵਾਲੇ ਨੁਕਸਾਨ ਤੋਂ ਕਰਵਾਇਆ ਜਾਣੂ

ਐਸ.ਏ.ਐਸ ਨਗਰ 20 ਜੂਨ (ਗੁਰਵਿੰਦਰ ਸਿੰਘ ਮੋਹਾਲੀ )
ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿੱਰੁਧ ਚਲਾਈ ਗਈ ਮੁਹਿੰਮ ਤਹਿਤ ਮੁੱਖ ਅਫਸਰ ਥਾਣਾ ਏਅਰਪੋਰਟ ਮੋਹਾਲੀ ਇੰਸ. ਬਲਜੀਤ ਸਿੰਘ ਵਿਰਕ ਅਤੇ ਸਬ ਡਿਵੀਜਨ ਸਾਂਝ ਕੇਂਦਰ ਸਿਟੀ-2 ਦੇ ਇੰਸਪੈਕਟਰ ਬਲਬੀਰ ਕੌਰ ਵਲੋਂ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਸੈਮੀਨਾਂਰ ਲਗਾਇਆ ਗਿਆ ਜਿਸ ਵਿੱਚ ਲੋਕਾਂ ਨੂੰ ਨਸ਼ਿਆਂ ਨਾਲ ਹੋਣ ਵਾਲੇ ਨੁਕਸਾਨ ਤੋਂ ਜਾਣੂ ਕਰਵਾਇਆ ਗਿਆ| ਇੰਸ. ਬਲਜੀਤ ਸਿੰਘ ਨੇ ਦੱਸਿਆ ਕਿ ਐਸ ਐਸ ਪੀ ਸ੍ਰ. ਹਰਚਰਨ ਸਿੰਘ ਭੁੱਲਰ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀਆਂ ਹਿਦਾਇਤਾਂ ਤੇ ਆਯੋਜਿਤ ਇਸ ਸੈਮੀਨਾਰ ਵਿੱਚ ਲੋਕਾਂ ਨੂੰ ਨਸ਼ਿਆਂ ਵਿੱਰੁਧ ਚਲਾਈ ਗਈ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ| ਇਸ ਮੌਕੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਇੰਸਪੈਕਟਰ ਬਲਬੀਰ ਕੌਰ ਨੇ ਕਿਹਾ ਕਿ ਨਸ਼ਿਆਂ ਦੇ ਕਾਰਨ ਹੀ ਲੜਾਈ ਝਗੜੇ ਹੁੰਦੇ ਹਨ ਇੱਥੋਂ ਤੱਕ ਵੀ ਪਰਿਵਾਰ ਵੀ ਰੁਲ ਜਾਂਦੇ ਹਨ ਅਤੇ ਕਿਹਾ ਕਿ ਨਸ਼ਿਆਂ ਨੂੰ ਖਤਮ ਕਰਨਾ ਹੈ ਤਾਂ ਸਾਰਿਆਂ ਨੂੰ ਰਲ ਮਿਲ ਕੇ ਹੰਭਲਾ ਮਾਰਨਾ ਪੈਣਾ ਹੈ । ਓਹਨਾ ਕਿਹਾ ਕੇ ਦੱਸਿਆ ਕਿ ਨਸ਼ੇ ਦੇ ਮਾੜੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਇਹ ਰੈਲੀ ਕੱਢੀ ਗਈ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਫੈਲੇ ਨਸ਼ੇ ਦੇ ਕੋਹੜ ਨੇ ਲੋਕਾਂ ਦੇ ਘਰ ਪਰਿਵਾਰ ਬਰਬਾਦ ਕਰਕੇ ਰੱਖ ਦਿੱਤੇ ਹਨ, ਇਸ ਲਈ ਅੱਜ ਸਮੇਂ ਦੀ ਲੋੜ ਹੈ ਕਿ ਸਾਨੂੰ ਸਾਰਿਆਂ ਨੂੰ ਰਲ ਕੇ ਜਮੀਨੀ ਪੱਧਰ 'ਤੇ ਹਰ ਤਰਾਂ ਦੇ ਨਸ਼ਿਆ ਨੂੰ ਜੜ ਤੋਂ ਖਤਮ ਕੀਤਾ ਜਾਵੇ।
ਜਾਗਰੂਕ ਸੈਮੀਨਾਂਰ ਦੌਰਾਨ ਜਾਣਕਾਰੀ ਸਾਂਝੀ ਕਰਦੇ ਹੋਏ ਅਫਸਰ ਸਹਿਬਾਨ ।