ਐੱਸਏਐੱਸ ਨਗਰ (ਗੁਰਵਿੰਦਰ ਸਿੰਘ ਮੋਹਾਲੀ) ਕੁਰਾਲੀ ਦੇ ਪਿੰਡ ਫਤਹਿਗੜ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਡੀਐੱਸਪੀ ਦੀਪਕਮਲ ਦੀ ਦੇਖ ਰੇਖ ਹੇਠ ਲਗਾਇਆ ਗਿਆ। ਜਿਸ ਵਿੱਚ ਜਿਲ੍ਹਾ ਪੁਲਿਸ ਮੁਖੀ ਮੋਹਾਲੀ ਹਰਚਰਨ ਸਿੰਘ ਭੁੱਲਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਸੈਮੀਨਾਰ ਦੇ ਸ਼ੁਰੂ ਚ ਸੁਖਜਿੰਦਰ ਸਿੰਘ ਮਾਵੀ, ਸਾਬਕਾ ਕਮਾਂਡਰ ਸੁਰਮੁਖ ਸਿੰਘ ਨੇ ਮਹਿਮਾਨਾਂ ਨੂੰ ਜੀ ਆਇਆ ਆਖਿਆ ਉਨ੍ਹਾਂ ਸਮੂਹ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਸਖ਼ਤ ਹਦਾਇਤ ਕੀਤੀ ਕੀ ਇਲਾਕੇ ਵਿੱਚ ਨਸ਼ੇ ਦੀ ਸਮੱਗਲਿੰਗ ਨੂੰ ਪੂਰੀ ਸਖ਼ਤੀ ਨਾਲ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਜੇ ਕੋਈ ਨਸ਼ੇ ਦੇ ਕਾਰੋਬਾਰ ਵਿੱਚ ਲਿਪਤ ਹੈ ਤਾਂ ਉਸ ਦੇ ਖਿਲਾਫ ਵੀ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਮੁਕਤੀ ਮੁਹਿੰਮ ਤਹਿਤ ਸੂਬੇ ਵਿੱਚੋਂ ਨਸ਼ੇ ਦੀ ਲਾਹਨਤ ਨੂੰ ਜੜ੍ਹੋਂ ਪੁੱਟਿਆ ਜਾ ਸਕੇ। ਐੱਸਐੱਸਪੀ ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਡੈਂਪੋ ਮੁਹਿੰਮ ਸਦਕਾ ਨਸ਼ਿਆਂ ਖ਼ਿਲਾਫ਼ ਜੰਗ ਵਿੱਚ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਗਈ ਹੈ ਇਸ ਤਹਿਤ ਜਿੱਥੇ ਡੈਂਪੋ ਬਣਨ ਵਾਲਿਆਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕੀਤਾ ਗਿਆ ਹੈ ਉਥੇ ਹੀ ਇਨ੍ਹਾਂ ਵੱਲੋਂ ਅੱਗੇ ਹੋਰ ਵੀ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕੀਤਾ ਜਾ ਰਿਹਾ ਹੈ ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਲੋਕਾਂ ਨਾਲ ਨੇੜਤਾ ਕਾਇਮ ਕਰਨ ਲਈ ਪਬਲਿਕ ਪੁਲਸ ਮੀਟਿੰਗਾਂ ਕੀਤੀਆਂ ਜਾਣਗੀਆਂ। ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਪਣੇ ਵੱਲੋਂ ਰੱਖੇ ਕਿਰਾਏਦਾਰਾਂ ਦੀ ਪੁਲਿਸ ਵੈਰੀਫਿਕੇਸ਼ਨ ਜ਼ਰੂਰ ਕਰਵਾਉਣ ਇਸ ਮੌਕੇ ਸਿਟੀ ਕੁਰਾਲੀ ਦੇ ਐਸਐਚਓ ਭਗਵੰਤ ਸਿੰਘ ਰਿਆੜ, ਮਾਜਰੀ ਐਸਐਚਓ ਕੁਲਵੰਤ ਸਿੰਘ, ਐੱਸ ਐੱਚ ਓ ਹਿੰਮਤ ਸਿੰਘ ਸਰਪੰਚ ਮੋਹਨ ਸਿੰਘ ਤੋਂ ਇਲਾਵਾ ਵੱਖ ਵੱਖ ਪਿੰਡਾਂ ਅਤੇ ਕੁਰਾਲੀ ਤੋਂ ਆਏ ਹੋਏ ਨਸ਼ਾ ਵਿਰੋਧੀ ਕਮੇਟੀਆਂ ਦੇ ਮੈਂਬਰ ਅਤੇ ਪਤਵੰਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ।
ਨਸ਼ਾ ਵਿਰੋਧੀ ਸੈਮੀਨਾਰ ਦੌਰਾਨ ਡੀਐੱਸਪੀ ਦੀਪਕਮਲ ਤੇ ਐੱਸਐੱਸਪੀ ਭੁੱਲਰ.