ਐਸ.ਏ.ਐਸ. ਨਗਰ, 22 ਜੁਲਾਈ {ਗੁਰਵਿੰਦਰ ਸਿੰਘ ਮੋਹਾਲੀ}ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਮੁੱਖ ਕਾਰਜਕਾਰੀ ਅਫ਼ਸਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ਉਤੇ ਜ਼ਿਲ੍ਹਾ ਰੋਜ਼ਗਾਰ ਅਫਸਰ ਸ੍ਰੀਮਤੀ ਹਰਪ੍ਰੀਤ ਕੌਰ ਬਰਾੜ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਬਿਊਰੋ ਦੇ ਦਫ਼ਤਰ ਵਿਖੇ ਪਲੇਸਮੈਂਟ ਕੈਂਪ ਲਾਇਆ ਗਿਆ, ਜਿਸ ਵਿੱਚ 112 ਪ੍ਰਾਰਥੀਆਂ ਦੀ ਰੋਜ਼ਗਾਰ ਲਈ ਚੋਣ ਕੀਤੀ ਗਈ।
ਜ਼ਿਲ੍ਹਾ ਰੋਜ਼ਗਾਰ ਅਫਸਰ ਨੇ ਇਸ ਮੌਕੇ ਜਿੱਥੇ ਪਲੇਸਮੈਂਟ ਕੈਂਪ ਵਿੱਚ ਪੁੱਜੇ ਪ੍ਰਾਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ, ਉਥੇ ਇੰਟਰਵਿਊ ਵਿੱਚ ਕੰਮ ਆਉਣ ਵਾਲੇ ਨੁਕਤੇ ਵੀ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਆਈ.ਸੀ.ਆਈ.ਸੀ.ਆਈ. ਬੈਂਕ, ਟੈੱਕ ਮਹਿੰਦਰਾ ਸਮੇਤ 4 ਕੰਪਨੀਆਂ ਨੇ ਭਾਗ ਲਿਆ, ਜਿਨ੍ਹਾਂ ਵੱਲੋਂ 112 ਪ੍ਰਾਰਥੀਆਂ ਦੀ ਰੋਜ਼ਗਾਰ ਲਈ ਚੋਣ ਕੀਤੀ ਗਈ। ਇਸ ਮੌਕੇ ਡਿਪਟੀ ਸੀ.ਈ.ਓ. ਮਨਜੇਸ਼ ਕੁਮਾਰ ਸਮੇਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਸਮੁੱਚਾ ਸਟਾਫ ਮੌਜੂਦ ਸੀ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਸਬੰਧੀ ਬਿਊਰੋ ਦੇ ਮੋਬਾਇਲ ਨੰਬਰ 98151-62064 ਅਤੇ ਯੂ ਟਿਊਬ ਚੈਨਲ ਡੀਬੀਈਈ ਐਸਏਐਸ ਨਗਰ ਤੋਂ ਵੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।
ਕੈਂਪ ਦੌਰਾਨ ਸੰਬੋਧਨ ਕਰਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਫਸਰ ਹਰਪ੍ਰੀਤ ਕੌਰ ਬਰਾੜ।