ਹਾਰਦਿਕ ਕਾਲਜ ਵਿਖੇ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਭਵਾਨੀਗੜ੍ਹ 6 ਅਗਸਤ (ਗੁਰਵਿੰਦਰ ਸਿੰਘ ) ਹਾਰਦਿਕ ਕਾਲਜ ਆਫ਼ ਐਜੂਕੇਸ਼ਨ ਭਵਾਨੀਗੜ੍ਹ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ ਜਿਸ ਵਿੱਚ ਤੀਆਂ ਦੇ ਤਿਉਹਾਰ ਨਾਲ ਸਬੰਧਤ ਵੱਖ ਵੱਖ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ .ਇਸ ਮੌਕੇ ਗਿੱਧਾ ਬੋਲੀਆਂ ਅਤੇ ਮਹਿੰਦੀ ਲਾਉਣ ਦੇ ਮੁਕਾਬਲੇ ਵੀ ਕਰਵਾਏ ਗਏ .ਇਸ ਮੌਕੇ ਕਾਲਜ ਪ੍ਰਿੰਸੀਪਲ ਡਾ ਅਜੇ ਗੋਇਲ ਨੇ ਆਖਿਆ ਕਿ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਮਨੋਬਲ ਅਤੇ ਸਾਡੇ ਸੱਭਿਆਚਾਰ ਸਬੰਧੀ ਜਾਣਕਾਰੀ ਵਿੱਚ ਵਾਧਾ ਕਰਦੀਆਂ ਹਨ .ਅਤੇ ਅਲੋਪ ਹੋ ਰਹੇ ਪੰਜਾਬੀ ਸੱਭਿਆਚਾਰ ਨੂੰ ਵੀ ਜੀਵਤ ਰੱਖਦੀਆਂ ਹਨ ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਕਿਰਿਆਵਾਂ ਅਤੀ ਜ਼ਰੂਰੀ ਹਨ ਜਿਸ ਨਾਲ ਵਿਦਿਆਰਥੀਆਂ ਦੇ ਮਾਨਸਿਕ ਅਤੇ ਬੌਧਿਕ ਵਿਕਾਸ ਵਿਚ ਵੀ ਵਾਧਾ ਹੁੰਦਾ ਹੈ .ਇਸ ਮੌਕੇ ਕਾਲਜ ਦੀਆਂ ਵਿਦਿਆਰਥਣਾਂ ਤੋਂ ਇਲਾਵਾ ਕਾਲਜ ਦੀਆਂ ਅਧਿਆਪਕਾਂ ਨੇ ਵੀ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ .ਕਾਲਜ ਮੈਨੇਜਮੈਂਟ ਵੱਲੋਂ ਇਸ ਮੌਕੇ ਗਿੱਧਾ ਬੋਲੀਆਂ ਅਤੇ ਮਹਿੰਦੀ ਦੇ ਕਰਵਾਏ ਮੁਕਾਬਲਿਆਂ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਦਾ ਉਤਸ਼ਾਹ ਵਧਾਉਣ ਲਈ ਸਨਮਾਨ ਵੀ ਕੀਤਾ ਗਿਆ ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਸ੍ਰੀ ਅਰਵਿੰਦਰ ਸਿੰਘ .ਸ੍ਰੀ ਪ੍ਰਵੇਸ਼ ਗੋਇਲ ਬੀਡੀਪੀਓ ਭਵਾਨੀਗੜ ਰਾਜਿੰਦਰ ਮਿੱਤਲ . ਮੋਹਿਤ ਮਿੱਤਲ ਰਾਜੇਸ਼ ਕੁਮਾਰ .ਕਾਲਜ ਪ੍ਰਿੰਸੀਪਲ ਡਾਕਟਰ ਅਜੇ ਗੋਇਲ ਤੋਂ ਇਲਾਵਾ ਸਮੂਹ ਸਟਾਫ਼ ਮੌਜੂਦ ਸੀ.
ਪ੍ਰੋਗਰਾਮ ਵਿੱਚ ਹਿੱਸਾ ਲੈੰਦੀਆਂ ਵਿਦਿਆਰਥਣਾਂ ਤੇ ਕਾਲਜ ਦੀਆਂ ਅਧਿਆਪਕਾਵਾਂ।