ਭਵਾਨੀਗੜ੍ਹ, 17 ਅਗਸਤ (ਗੁਰਵਿੰਦਰ ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਿੰਡ ਕਾਲਾਝਾੜ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਸੰਗਰੂਰ ਡਾ. ਜਸਵਿੰਦਰਪਾਲ ਸਿੰਘ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈੰਪ 'ਚ ਪਹੁੰਚੇ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਬਲਾਕ ਖੇਤੀਬਾੜੀ ਵਿਕਾਸ ਅਫ਼ਸਰ ਡਾ.ਮਨਦੀਪ ਸਿੰਘ ਨੇ ਕਿਹਾ ਕਿ ਬਾਸਮਤੀ ਤੇ ਝੋਨੇ ਦੀ ਫਸਲ 'ਤੇ ਕੀੜੇਮਾਰ ਦਵਾਈਆਂ ਦੀ ਬੇਲੋੜੀ ਵਰਤੋਂ ਨਾ ਕੀਤੀ ਜਾਵੇ ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉਣਾਂ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ ਇਸ ਲਈ ਫ਼ਸਲਾਂ ਵਾਸਤੇ ਪਾਣੀ ਦੀ ਲੋੜ ਅਨੁਸਾਰ ਹੀ ਵਰਤੋਂ ਕੀਤੀ ਜਾਵੇ। ਇਸ ਮੌਕੇ ਡਾ. ਸਵਿੰਦਰਜੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਕਾਲਾਝਾੜ ਨੇ ਪਾਣੀ ਦੀ ਬੱਚਤ ਲਈ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਇਸ ਨਾਲ ਜਿੱਥੇ ਪਾਣੀ ਦੀ ਬੱਚਤ ਹੁੰਦੀ ਹੈ ਉਥੇ ਹੀ ਲੇਬਰ ਦੇ ਖ਼ਰਚਿਆਂ ਵਿੱਚ ਵੀ ਕਟੌਤੀ ਹੁੰਦੀ ਹੈ। ਕੈੰਪ 'ਚ ਸਕੱਤਰ ਬੇਅੰਤ ਸਿੰਘ, ਗੁਰਦੀਪ ਸਿੰਘ ਕਾਲਾਝਾੜ, ਟਹਿਲ ਸਿੰਘ ਫੁੰਮਣਵਾਲ ਆਦਿ ਸਮੇਤ ਇਲਾਕੇ ਦੇ ਪਿੰਡ ਦੇ ਕਿਸਾਨ ਮੌਜੂਦ ਹਾਜ਼ਰ ਸਨ।
ਕੈਂਪ ਦੌਰਾਨ ਕਿਸਾਨਾਂ ਨੂੰ ਜਾਗਰੂਕ ਕਰਦੇ ਅਧਿਕਾਰੀ।