ਭਵਾਨੀਗੜ, 21 ਅਗਸਤ ()- ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ 'ਮੇਰਾ ਐਮ.ਪੀ ਮੇਰੇ ਘਰ' ਪ੍ਰੋਗਰਾਮ ਤਹਿਤ ਪਿੰਡ ਨਦਾਮਪੁਰ ਵਿਖੇ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਜਿਸ ਵਿੱਚ ਵੱਡੀ ਗਿਣਤੀ 'ਚ ਪਹੰਚੇ ਲੋਕਾਂ ਨੇ ਮਾਨ ਨੂੰ ਆਪਣੀਆਂ ਮੁਸ਼ਕਲਾਂ ਦੱਸੀਆਂ। ਇਸ ਮੌਕੇ ਭਗਵੰਤ ਮਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਪ੍ਰੋਗਰਾਮ ਪਿੰਡਾਂ ਦੇ ਅਾਮ ਲੋਕਾਂ ਦੀ ਸਮੱਸਿਆਵਾਂ ਨੂੰ ਸੁਣਨ ਲਈ ਉਲੀਕਿਆ ਗਿਆ ਹੈ ਤਾਂ ਕਿ ਸੰਗਰੂਰ ਹਲਕੇ ਦੇ ਲੋਕਾਂ ਦੀ ਸਮੱਸਿਆਵਾਂ ਨੂੰ ਦੂਰ ਕੀਤਾ ਜਾ ਸਕੇ।
ਇਸ ਤੋਂ ਪਹਿਲਾਂ ਭਗਵੰਤ ਮਾਨ ਵੱਲੋਂ ਅਪਣੇ ਐੱਮਪੀ ਕੋਟੇ 'ਚੋਂ ਪਿੰਡ ਕਾਲਾਝਾੜ ਦੇ ਸਰਕਾਰੀ ਮਿਡਲ ਸਕੂਲ ਦੀ ਚਾਰ ਦੀਵਾਰੀ ਲਈ ਦਿੱਤੀ ਗਈ ਗ੍ਰਾਂਟ ਨਾਲ ਹੋਣ ਵਾਲੇ ਕਾਰਜ ਦਾ ਉਦਘਾਟਨ ਵੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ 'ਆਪ' ਦੇ ਹਲਕਾ ਇੰਚਾਰਜ ਦਿਨੇਸ਼ ਬਾਂਸਲ, ਨਰਿੰਦਰ ਕੌਰ ਭਰਾਜ, ਗੁਰਪ੍ਰੀਤ ਸਿੰਘ ਆਲੋਅਰਖ਼, ਹਰਭਜਨ ਸਿੰਘ ਹੈਪੀ ਸਮੇਤ ਪਾਰਟੀ ਦੇ ਵੱਡੀ ਗਿਣਤੀ ਵਿੱਚ ਆਗੂ ਤੇ ਵਲੰਨਟੀਅਰ ਹਾਜਰ ਸਨ।
ਪਿੰਡ ਨਦਾਮਪੁਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਭਗਵੰਤ ਮਾਨ।