ਪਿੰਡ ਕਾਲਾਝਾੜ ਖ਼ੁਰਦ ਵਿਖੇ ਭਗਵੰਤ ਮਾਨ ਦਾ ਕੀਤਾ ਵਿਰੋਧ
ਸਿੰਗਲਾ ਨੇ ਪਾਇਆ ਵੱਡਾ ਯੋਗਦਾਨ ,ਮਾਨ ਫੋਕੀ ਵਾਹ ਵਾਹ ਖੱਟਣਾ ਚਾਹੁੰਦੇ ਹਨ :- ਦਰਸ਼ਨ ਸਿੰਘ ਕਾਲਾਝਾੜ

ਭਵਾਨੀਗੜ੍ਹ 21ਅਗਸਤ (ਗੁਰਵਿੰਦਰ ਸਿੰਘ)ਇਥੋਂ ਨੇੜਲੇ ਪਿੰਡ ਕਾਲਾਝਾੜ ਵਿਖੇ ਅੱਜ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ ਜਦੋਂ ਪਿੰਡ ਦੇ ਸਰਕਾਰੀ ਮਿਡਲ ਸਕੂਲ ਵਿਖੇ ਸੰਸਦੀ ਕੋਟੇ ਵਿੱਚੋਂ ਪੰਜ ਲੱਖ ਰੁਪਏ ਦੀ ਗ੍ਰਾਂਟ ਨਾਲ ਉਸਾਰੀ ਗਈ ਚਾਰ ਦੀਵਾਰੀ ਦਾ ਉਦਘਾਟਨ ਕਰਨ ਲਈ ਆਏ ਸੰਸਦ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਧਾਨ ਭਗਵੰਤ ਮਾਨ ਦਾ ਕਾਂਗਰਸੀਆਂ ਨੇ ਇੱਥੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਕਾਂਗਰਸੀ ਆਗੂਆਂ ਤੇ ਪਿੰਡ ਵਾਸੀਆਂ ਵੱਲੋਂ ਜਦੋਂ ਇੱਥੇ ਕਾਲੀਆਂ ਝੰਡੀਆਂ ਲਹਿਰਾ ਕੇ ਭਗਵੰਤ ਮਾਨ ਮੁਰਦਾਬਾਦ ਅਤੇ ਵਿਜੈ ਇੰਦਰ ਸਿੰਗਲਾ ਜ਼ਿੰਦਾਬਾਦ ਦੇ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ ਤਾਂ ਇੱਥੇ ਭਗਵੰਤ ਮਾਨ ਨਾਲ ਆਏ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਵੀ ਇੱਥੇ ਭਗਵੰਤ ਮਾਨ ਜ਼ਿੰਦਾਬਾਦ ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ।ਇਸ ਸਮੇਂ ਸਥਿਤੀ ਨੂੰ ਤਣਾਅਪੂਰਨ ਹੋਣ ਤੋਂ ਬਚਾਉਣ ਲਈ ਇੱਥੇ ਪਹੁੰਚੇ ਪੁਲਿਸ ਪਾਰਟੀ ਨੇ ਦੋਵੇਂ ਧਿਰਾਂ ਨੂੰ ਇੱਕ ਦੂਜੇ ਤੋਂ ਦੂਰ ਕਰਕੇ ਮਾਹੌਲ ਨੂੰ ਸ਼ਾਤ ਕੀਤਾ।ਇਸ ਮੌਕੇ ਗੱਲਬਾਤ ਦੌਰਾਨ ਕਾਂਗਰਸੀ ਆਗੂ ਦਰਸ਼ਨ ਸਿੰਘ ਕਾਲਾਝਾੜ ਮੈਂਬਰ ਬਲਾਕ ਸੰਮਤੀ ਅਤੇ ਪਿੰਡ ਕਾਲਾਝਾੜ ਖ਼ੁਰਦ ਦੇ ਸਰਪੰਚ ਮੁਕੰਦ ਸਿੰਘ.ਅਮਨਦੀਪ ਸਿੰਘ ਸੈਂਟੀ .ਗੁਰਮੀਤ ਸਿੰਘ .ਮਨਪ੍ਰੀਤ ਸਿੰਘ ਨਛੱਤਰ ਸਿੰਘ ਸਾਰੇ ਪੰਚਾ ਨੇ ਰੋਸ ਜਾਹਿਰ ਕਰਦਿਆਂ ਕਿਹਾ ਉਕਤ ਸਕੂਲ ਦੇ ਵਿਕਾਸ ਕਾਰਜਾਂ ਲਈ ਸਿੱਖਿਆ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਵੱਲੋਂ ਹੁਣ ਅਤੇ ਆਪਣੇ ਮੈਂਬਰ ਪਾਰਲੀਮੈਂਟ ਦੇ ਕਾਰਜਕਾਲ ਦੌਰਾਨ ਸਤਾਈ ਲੱਖ ਰੁਪਏ ਤੋਂ ਵੀ ਵੱਧ ਦੀਆਂ ਗਰਾਂਟਾਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਨਾਲ ਹੀ ਸਕੂਲ ਦੀ ਬਿਜਲੀ ਦੇ ਬਿੱਲ ਦੀ ਆਪਣੀ ਜੇਬ ਵਿੱਚੋਂ ਅਦਾ ਕਰਕੇ ਸਕੂਲ ਵਿੱਚ ਬਿਜਲੀ ਸਪਲਾਈ ਨੂੰ ਮੁੜ ਚਾਲੂ ਕਰਵਾਇਆ ਗਿਆ ਸੀ ।ਸਾਡੇ ਪਿੰਡ ਦੇ ਸਕੂਲ ਦੀ ਨੁਹਾਰ ਬਦਲਣ ਲਈ ਇੰਨਾ ਵੱਡਾ ਯੋਗਦਾਨ ਪਾਉਣ ਦੇ ਬਾਵਜੂਦ ਵੀ ਸ੍ਰੀ ਸਿੰਗਲਾ ਨੇ ਨਾ ਹੀ ਇੱਥੇ ਕੋਈ ਆਪਣੇ ਨਾਮ ਦਾ ਨੀਂਹ ਪੱਥਰ ਲਗਵਾਇਆ ਅਤੇ ਨਾ ਹੀ ਕੋਈ ਉਦਘਾਟਨ ਵਗੈਰਾ ਕੀਤਾ ਪਰ ਹੈਰਾਨੀ ਦੀ ਗੱਲ ਹੈ ਕਿ ਮੈਂਬਰ ਪਾਰਲੀਮੈਂਟ ਭਗਵੰਤ ਸਿੰਘ ਮਾਨ ਵੱਲੋਂ ਸਕੂਲ ਨੂੰ ਮਾਤਰ ਪੰਜ ਲੱਖ ਰੁਪਏ ਦੀ ਗਰਾਂਟ ਦਿੱਤੀ ਗਈ ਹੈ ਜਿਸ ਨਾਲ ਇਹ ਚਾਰਦੀਵਾਰੀ ਦਾ ਕੰਮ ਪੂਰਾ ਨਹੀਂ ਹੋਇਆ ਉਦਘਾਟਨ ਕਰਕੇ ਪਿੰਡ ਪੱਧਰ ਤੇ ਰਾਜਨੀਤੀ ਕਰਨ ਦੀਆਂ ਹੋਸ਼ੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ ।ਉਨ੍ਹਾਂ ਅੱਗੇ ਦੱਸਿਆ ਪਿੰਡ ਦੀ ਪੰਚਾਇਤ ਵੱਲੋਂ ਲੰਬੇ ਸੰਘਰਸ਼ ਤੋਂ ਬਾਅਦ ਸਕੂਲ ਦੀ ਜਗ੍ਹਾ ਖਾਲੀ ਕਰਵਾਈ ਗਈ ਹੈ ਜਿਸ ਵਿੱਚ ਵੀ ਕੈਬਨਿਟ ਮੰਤਰੀ ਸ੍ਰੀ ਵਿਜੇਇੰਦਰ ਸਿੰਗਲਾ ਦਾ ਵੱਡਾ ਯੋਗਦਾਨ ਹੈ ਅਤੇ ਸੰਸਦ ਮਾਨ ਨੇ ਇੱਕ ਵਾਰ ਵੀ ਜਗ੍ਹਾ ਖ਼ਾਲੀ ਕਰਵਾਉਣ ਲਈ ਕੀਤੇ ਸੰਘਰਸ਼ ਵਿੱਚ ਹਾਂ ਦਾ ਨਾਅਰਾ ਤੱਕ ਨਹੀਂ ਮਾਰਿਆ .ਇਸ ਕਰਕੇ ਅੱਜ ਅਸੀਂ ਭਗਵੰਤ ਮਾਨ ਦਾ ਵਿਰੋਧ ਕਰ ਰਹੇ ਹਾਂ ।ਇਸ ਵੇਲੇ ਪਿੰਡ ਦੇ ਕਾਂਗਰਸੀ ਆਗੂ ਅਤੇ ਵਰਕਰ ਮੌਜੂਦ ਸਨ