ਹੈਰੀਟੇਜ ਪਬਲਿਕ ਸਕੂਲ 'ਚ ਜਨਮ-ਅਸ਼ਟਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਭਵਾਨੀਗੜ 23 ਅਗਸਤ {ਗੁਰਵਿੰਦਰ ਸਿੰਘ } ਸਥਾਨਕ ਹੈਰੀਟੇਜ ਪਬਲਿਕ ਸਕੂਲ ਵਿੱਚ ਭਗਵਾਨ ਸ੍ਰੀ ਕ੍ਰਿਸ਼ਨ ਜੀ ਦੇ ਅਵਤਾਰ ਮੌਕੇ ਨਾਲ ਸਬੰਧਿਤ ਜਨਮ-ਅਸ਼ਟਮੀ ਦਾ ਤਿਉਹਾਰ ਬੜੇ ਹੀ ਉਤਸ਼ਾਹ ਅਤੇ ਧੂਮ – ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲੀ ਵਿਦਿਆਰਥੀਆਂ ਵਲੋਂ ਇੱਕ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਜਿਸ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਜਨਮ – ਅਸ਼ਟਮੀ ਦੀ ਮੱਹਤਤਾ ਬਾਰੇ ਦੱਸਿਆ ਗਿਆ।ਇਸ ਤੋਂ ਇਲਾਵਾ ਪ੍ਰੈੱਪ-ਟੂ ਦੇ ਛੋਟੇ-੨ ਬੱਚਿਆਂ ਨੇ ਨ੍ਰਿਤ ਪੇਸ਼ ਕੀਤਾ ਜਿਸ ਦੀ ਮਧੁਰ ਧੁਨ ਨੇ ਸਾਰਿਆਂ ਨੂੰ ਨੱਚਣ ਲਈ ਮਜਬੂਰ ਕਰ ਦਿੱਤਾ।ਨਵੀਂ ਪਾਈ ਪਿਰਤ ਅਨੁਸਾਰ ਦਹੀਂ- ਹਾਂਡੀ ਭੰਨਣ ਦੀ ਰਸਮ ਅੱਠਵੀਂ ਤੋਂ ਬਾਰਵੀਂ ਜਮਾਤ ਦੀਆਂ ਵਿਦਿਆਰਥਣਾਂ ਵੱਲੋਂ ਨਿਭਾਈ ਗਈ ਜਿਸਨੇ ਇਹ ਸਿੱਧ ਕਰ ਦਿੱਤਾ ਕਿ ਕੁੜੀਆਂ ਕਿਸੇ ਵੀ ਮਾਮਲੇ ਵਿੱਚ ਮੁੰਡਿਆਂ ਨਾਲੋਂ ਘੱਟ ਨਹੀਂ।ਛੋਟੇ-ਛੋਟੇ ਬੱਚੇ ਕ੍ਰਿਸ਼ਨ ਅਤੇ ਰਾਧਾ ਦੇ ਪਹਿਰਾਵੇ ਵਿੱਚ ਬੜੇ ਮਨਮੋਹਕ ਨਜ਼ਰ ਆ ਰਹੇ ਸਨ।ਸਕੂਲ ਮੁਖੀ ਸ੍ਰੀ ਮਤੀ ਮੀਨੂ ਸੂਦ ਜੀ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-੨ ਵਿਦਿਆਰਥੀਆਂ ਨੂੰ ਧਰਮ ਅਤੇ ਸੰਸਕ੍ਰਿਤੀ ਨਾਲ ਜੋੜਨਾ ਹੀ ਅਜਿਹੇ ਪ੍ਰੋਗਰਾਮਾਂ ਦਾ ਮੁੱਖ ਉਦੇਸ਼ ਹੁੰਦਾ ਹੈ।ਸਾਨੂੰ ਸਾਰਿਆਂ ਨੂੰ ਕ੍ਰਿਸ਼ਨ ਜੀ ਦੁਆਰਾ ਦਿੱਤੇ ਗੀਤਾ ਦੇ ਅਨਮੋਲ ਉਪਦੇਸ਼ਾਂ ਤੇ ਅਮਲ ਕਰਨਾ ਚਾਹੀਦਾ ਹੈ।ਪ੍ਰੋਗਰਾਮ ਦੇ ਅੰਤ ਵਿਚ ਸਕੂਲ ਪ੍ਬੰਧਕ ਸ੍ਰੀ ਅਨਿਲ ਮਿੱਤਲ, ਆਸ਼ਿਮਾ ਮਿੱਤਲ ਅਤੇ ਸਕੂਲ ਮੁਖੀ ਸ੍ਰੀ ਮਤੀ ਮੀਨੂ ਸੂਦ ਨੇ ਸਾਰਿਆਂ ਨੂੰ ਜਨਮ- ਅਸ਼ਟਮੀ ਦੀ ਵਧਾਈ ਦਿੱਤੀ ।