ਭਵਾਨੀਗੜ 25 ਸਤੰਬਰ {ਗੁਰਵਿੰਦਰ ਸਿੰਘ} ਪੜਾਈ ਦੇ ਨਾਲ਼-ਨਾਲ਼ ਖੇਡਾਂ ਵਿੱਚ ਵੀ ਅੱਵਲ ਰਹਿਣ ਵਾਲੇ ਸਥਾਨਕ ਹੈਰੀਟੇਜ ਪਬਲਿਕ ਸਕੂਲ ਦੀ ਵਿਦਿਆਰਥਣ ਯਸ਼ਿਕਾ ਬਾਵਾ ਨੇ ਜੋਨ ਅਤੇ ਜਿਲ੍ਹਾ-ਪੱਧਰੀ ਪਿਸਟਲ ਸ਼ੂਟਿੰਗ ਮੁਕਾਬਲੇ ਵਿੱਚ ਭਾਗ ਲਿਆ ਤੇ ਆਪਣੀ ਖੇਡ-ਕਲਾਂ ਦੇ ਜੌਹਰ ਦਿਖਾ ਕੇ ਪਹਿਲਾ ਸਥਾਨ ਪ੍ਰਾਪਤ ਕਰਦਿਆਂ ਰਾਜ ਪੱਧਰੀ ਖੇਡਾਂ ਵਿੱਚ ਆਪਣੀ ਥਾਂ ਸੁਨਿਸ਼ਚਿਤ ਕੀਤੀ ਅਤੇ ਆਪਣੇ ਸਕੂਲ, ਅਧਿਆਪਕਾਂ ਤੇ ਮਾਤਾ-ਪਿਤਾ ਦਾ ਨਾਂ ਰੁਸ਼ਨਾਇਆ ।ਸਕੂਲ਼ ਮੁਖੀ ਸ੍ਰੀ ਮਤੀ ਮੀਨੂ ਸੂਦ ਜੀ ਨੇ ਬਾਕੀ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਅਰੋਗ ਸਰੀਰ ਵਿੱਚ ਹੀ ਅਰੋਗ ਮਨ ਦਾ ਵਾਸ ਹੁੰਦਾ ਹੈ। ਖੇਡਾਂ ਸਾਨੂੰ ਆਪਣਾ ਹਰ ਕੰਮ ਲਗਨ ਅਤੇ ਅਨੁਸ਼ਾਸ਼ਨਬੱਧ ਤਰੀਕੇ ਨਾਲ ਕਰਨਾ ਸਿਖਾਉਂਦੀਆਂ ਹਨ। ਇਹਨਾਂ ਨਾਲ ਆਲਸ ਦੂਰ ਹੁੰਦਾ ਹੈ ਅਤੇ ਵਿਦਿਆਰਥੀਆਂ ਅੰਦਰ ਸਹਿਯੋਗ ਦੀ ਭਾਵਨਾ ਵਿਕਸਿਤ ਹੁੰਦੀ ਹੈ ਜਿਸ ਕਰਕੇ ਸਾਰੇ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਭਾਗ ਲੈਣਾ ਚਾਹੀਦਾ ਹੈ ਤਾਂ ਕਿ ਸਾਰਿਆਂ ਦਾ ਸਰਵਪੱਖੀ ਵਿਕਾਸ ਹੋ ਸਕੇ । ਸਕੂਲ ਪ੍ਰਬੰਧਕ ਸ੍ਰੀ ਅਨਿਲ ਮਿੱਤਲ, ਆਸ਼ਿਮਾ ਮਿੱਤਲ ਅਤੇ ਸਕੂਲ਼ ਮੁਖੀ ਸ੍ਰੀ ਮਤੀ ਮੀਨੂ ਸੂਦ ਜੀ ਨੇ ਖਿਡਾਰੀ ਵਿਦਿਆਰਥਣ ਦੀ ਮਿਹਨਤ ਦੀ ਪ੍ਸ਼ੰਸਾ ਕੀਤੀ ਅਤੇ ਵਧਾਈ ਦਿੰਦਿਆਂ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਨਾਮਣਾ ਖੱਟਣ ਦੀਆਂ ਸ਼ੁਭ-ਕਾਮਨਾਵਾਂ ਦਿੱਤੀਆਂ ।
ਯਸ਼ਿਕਾ ਬਾਵਾ ਸਕੂਲ ਪ੍ਰਿੰਸੀਪਲ ਮੈਡਮ ਮੇਨੂ ਸੂਦ ਨਾਲ ।