ਅੰਮ੍ਰਿਤਸਰ ( ਗੁਰਵਿੰਦਰ ਸਿੰਘ ਰੋਮੀ) ਐਸ ਸੀ ਈ ਆਰ ਟੀ ਦੁਆਰਾ ਉਲੀਕੀ ਗਈ ਰੂਪ ਰੇਖਾ ਦੇ ਤਹਿਤ ਅੱਜ ਸੂਬੇ ਭਰ ਦੇ ਸਰਕਾਰੀ ਸਕੂਲਾਂ ਅੰਦਰ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ, ਜਿਸ ਦੇ ਤਹਿਤ ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਚੋਗਾਵਾਂ ਅਧੀਨ ਆਉਂਦੇ ਸਰਕਾਰੀ ਹਾਈ ਸਕੂਲ ਕਮਾਸਕਾ ਵਿਖੇ ਵੀ ਸਵੇਰ 9 ਵਜੇ ਤੋਂ 1ਵਜੇ ਤੱਕ ਮਾਪੇ ਅਧਿਆਪਕ ਮਿਲਣੀ ਹੋਈ। ਸਕੂਲ ਮੁਖੀ ਤੇ ਸਟੇਟ ਅਵਾਰਡੀ ਜਸਵਿੰਦਰ ਸਿੰਘ ਨੇ ਦੱਸਿਆ ਕਿ ਇਸ ਮਿਲਣੀ ਪ੍ਰੋਗਰਾਮ ਸਬੰਧੀ ਵਿਦਿਆਰਥੀਆਂ ਨੂੰ ਪਹਿਲਾਂ ਹੀ ਜਾਣੂੰ ਕਰਵਾ ਦਿੱਤਾ ਸੀ ਜਿਸ ਤਹਿਤ ਅੱਜ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੇ ਮਾਪੇ ਸਕੂਲ ਵਿੱਚ ਪੁਜੇ। ਪੰਜਾਬੀ ਅਧਿਆਪਕਾ ਅਮਨਦੀਪ ਕੌਰ ਨੇ ਦੱਸਿਆ ਕਿ ਇਸ ਮੌਕੇ ਵਿਭਾਗੀ ਹਦਾਇਤਾਂ ਦੇ ਤਹਿਤ ਮਾਪਿਆਂ ਨਾਲ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਤੇ ਭਵਿੱਖ ਦੀਆਂ ਵਿਉਂਤਬੰਦੀ ਸਬੰਧੀ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਅਧਿਆਪਕਾ ਅਮਨਦੀਪ ਕੌਰ ਨੇ ਦੱਸਿਆ ਕਿ ਇਸ ਮੌਕੇ ਮਾਪਿਆਂ ਨੂੰ ਨਤੀਜਾ ਰਜਿਸਟਰ ਅਤੇ ਵਿਦਿਆਰਥੀਆਂ ਦੁਆਰਾ ਵੱਖ ਵੱਖ ਖੇਤਰਾਂ ਵਿੱਚ ਕੀਤੀਆਂ ਪ੍ਰਾਪਤੀਆਂ ਬਾਰੇ ਵੀ ਦੱਸਿਆ ਗਿਆ। ਵਿਦਿਆਰਥੀਆਂ ਦੇ ਮਾਪਿਆਂ ਨੇ ਵੀ ਇਸ ਮਿਲਣੀ ਸਬੰਧੀ ਉਤਸ਼ਾਹ ਵਿਖਾਇਆ। ਇਸ ਮੌਕੇ ਸਕੂਲ ਦੇ ਸਾਰੇ ਅਧਿਆਪਕ ਵੀ ਮੌਜੂਦ ਸਨ।