ਬਲਾਕ ਪੱਧਰੀ ਸਿਖਲਾਈ ਕੈਂਪ ਦਾ ਆਯੋਜਨ
ਪਰਾਲੀ ਨੂੰ ਅੱਗ ਲਾਉਣ ਨਾਲ ਉਪਜਾਊ ਸ਼ਕਤੀ ਹੁੰਦੀ ਹੈ ਖ਼ਤਮ :-ਡਾ ਹਰਬੰਸ ਸਿੰਘ

ਭਵਾਨੀਗੜ੍ 17 ਅਕਤੂਬਰ {ਗੁਰਵਿੰਦਰ ਸਿੰਘ} ਮੁੱਖ ਖੇਤੀਬਾੜੀ ਅਫ਼ਸਰ ਡਾ ਜਸਵਿੰਦਰਪਾਲ ਸਿੰਘ ਗਰੇਵਾਲ ਦੀ ਅਗਵਾਈ ਵਿੱਚ ਭਵਾਨੀਗੜ੍ਹ ਦੇ ਸ਼ਿਵ ਮੰਦਰ ਵਿਖੇ ਬਲਾਕ ਪੱਧਰੀ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਖੇਤੀਬਾੜੀ ਅਫਸਰ ਡਾ ਹਰਬੰਸ ਸਿੰਘ ਨੇ ਕਿਸਾਨਾਂ ਨੂੰ ਪਾਣੀ ਦੀ ਬੱਚਤ ਅਤੇ ਝੋਨੇ ਦੀ ਰਹਿੰਦ ਖੂਹੰਦ ਨੂੰ ਅੱਗ ਨਾ ਲਾਉਣ ਬਾਰੇ ਸੁਚੇਤ ਕੀਤਾ। ਖੇਤੀਬਾੜੀ ਵਿਕਾਸ ਅਫ਼ਸਰ ਡਾ. ਮਨਦੀਪ ਸਿੰਘ ਨੇ ਕਣਕ ਦੀ ਬਿਜਾਈ ਲਈ ਖੇਤੀਬਾੜੀ ਵਿਭਾਗ ਤੋਂ ਮਾਨਤਾ ਪ੍ਰਾਪਤ ਬੀਜਾਂ ਦੀ ਹੀ ਬਿਜਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਫ਼ਸਲਾਂ ਤੇ ਬੇਲੋੜੀਆਂ ਸਪਰੇਆਂ ਨਾ ਕੀਤੀਆਂ ਜਾਣ ਤਾਂ ਕਿ ਕਿਸਾਨ ਆਪਣਾ ਖਰਚਾ ਘਟਾ ਸਕਣ। ਉਹਨਾਂ ਕਿਸਾਨਾਂ ਨੂੰ ਝੋਨੇ ਦੀ ਰਹਿੰਦ ਖੂੰਦ ਨੂੰ ਅੱਗ ਲਾਉਣ ਦੇ ਨੁਕਸਾਨ ਦੱਸਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਖ਼ਤਮ ਹੁੰਦੀ ਹੈ ਅਤੇ ਵਾਤਾਵਰਣ ਦੂਸ਼ਿਤ ਹੁੰਦਾ ਹੈ ਜਿਸ ਕਾਰਨ ਇਕ ਝੋਨੇ ਦੀ ਕਟਾਈ ਐਸ ਐਮ ਐਸ ਵਾਲੀ ਕੰਬਾਈਨ ਨਾਲ ਕਰਾ ਕੇ ਕਣਕ ਦੀ ਬਿਜਾਈ ਹੈਪੀ ਸੀਡਰ, ਸੁਪਰ ਸੀਡਰ ਜਾਂ ਰੋਟਾਵੇਟਰ ਨਾਲ ਹੀ ਕੀਤੀ ਜਾਵੇ। ਇਸ ਮੌਕੇ ਵਰਿੰਦਰ ਪੰਨਵਾਂ ਚੇਅਰਮੈਨ, ਸੁਖਮਹਿੰਦਰ ਸਿੰਘ ਤੂਰ, ਰਾਏ ਸਿੰਘ ਬਖਤੜੀ ਡਾ ਵਰਿੰਦਰ ਸਿੰਘ ਡਾ ਸਤਪਾਲ ਸਿੰਘ ਡਾ ਜਸਮੀਨ ਸਿੱਧੂ ਸੁਖਦੇਵ ਸਿੰਘ ਖੇਤੀਬਾੜੀ ਨਿਰੀਖਕ ਸਮੇਤ ਖੇਤੀਬਾੜੀ ਸਟਾਫ ਸਮੇਤ ਪਿੰਡਾਂ ਦੇ ਕਿਸਾਨ ਮੌਜੂਦ ਸਨ।
ਬਲਾਕ ਪੱਧਰੀ ਸਿਖਲਾਈ ਕੈਂਪ ਦੌਰਾਨ ਖੇਤੀਬਾੜੀ ਵਿਭਾਗ ਦੇ ਅਧਿਕਾਰੀ।