ਅਲਪਾਈਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਪਰਾਲੀ ਨਾ ਸਾੜਨ ਦਾ ਹੋਕਾ

ਭਵਾਨੀਗੜ੍ਹ, 18 ਅਕਤੂਬਰ (ਗੁਰਵਿੰਦਰ ਸਿੰਘ): ਪੰਜਾਬ ਸਰਕਾਰ ਦੇ ਆਦੇਸ਼ ਅਨੁਸਾਰ ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਰਹਿੰਦ ਖ਼ੁਦ ਭਾਵ ਪਰਾਲੀ ਨਾ ਸਾੜਨ ਦੇ ਆਦੇਸ਼ ਦਿਤੇ ਗਏ ਹਨ ਓਥੇ ਹੀ ਹਰ ਸਾਲ ਦੀ ਤਰਾਂ ਸਕੂਲੀ ਵਿਦਿਆਰਥੀ ਵੀ ਆਲਾ ਦੁਆਲਾ ਸਾਫ ਰੱਖਣ ਅਤੇ ਸੁੱਧ ਵਾਤਾਵਰਣ ਲਈ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਹੁਣ ਸੜਕਾਂ ਤੇ ਉਤਰ ਆਏ ਹਨ ਜਿਸ ਦੇ ਚਲਦਿਆਂ ਅੱਜ ਕਾਕੜਾ ਰੋਡ ਤੇ ਸਥਿਤ ਅਲਪਾਈਨ ਪਬਲਿਕ ਸਕੂਲ ਭਵਾਨੀਗੜ ਦੇ ਵਿਦਿਆਰਥੀਆਂ ਵੱਲੋਂ ਸ਼ਹਿਰ ਵਿੱਚ ਪਰਾਲੀ ਨਾ ਸਾੜਨ ਸਬੰਧੀ ਮੁਹਿੰਮ ਵਿੱਚ ਹਿੱਸਾ ਪਾਉੰਦਿਆ ਇੱਕ ਜਾਗਰੂਕਤਾ ਰੈਲੀ ਕੱਢੀ ਗਈ। ਰੈਲੀ 'ਚ ਸਕੂਲ ਦੀਆਂ ਵੱਖ ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਭਾਗ ਲੈਦੇ ਹੋਏ ਅਪਣੇ ਹੱਥਾਂ ਵਿੱਚ 'ਧਰਤੀ ਸਾਡੀ ਮਾਂ ਹੈ ਇਸਨੂੰ ਜਿਉਂਦੇ ਜੀਅ ਨਾ ਸਾੜੋ' ਆਦਿ ਸਲੋਗਨ ਲਿਖ ਕਿਸਾਨਾਂ ਨੂੰ ਖੇਤਾਂ ਵਿੱਚ ਫਸਲ ਦੀ ਰਹਿੰਦ ਖੁੰਹਦ ਨੂੰ ਨਾ ਸਾੜਨ ਦੇ ਨਾਲ ਹੀ ਆਮ ਲੋਕਾਂ ਨੂੰ ਅਪਣੇ ਸ਼ਹਿਰ ਨੂੰ ਸਫਾਈ ਪੱਖੋਂ ਸਾਫ ਸੁਥਰਾ ਬਣਾ ਕੇ ਰੱਖਣ ਦੀ ਅਪੀਲ ਕੀਤੀ। ਇਸ ਤੋਂ ਪਹਿਲਾਂ ਪ੍ਰਿੰਸੀਪਲ ਰੋਮਾ ਅਰੋੜਾ ਨੇ ਪਰਾਲੀ ਸਾੜਨ ਦੇ ਨੁਕਸਾਨ ਬਾਰੇ ਬੱਚਿਆਂ ਨੂੰ ਜਾਣੂ ਕਰਵਾਇਆ ਤੇ ਵਾਤਾਵਰਣ ਨੂੰ ਬਚਾਉਣ ਲਈ ਭਵਿੱਖ ਵਿੱਚ ਵੀ ਅਜਿਹੀਆਂ ਮੁਹਿੰਮਾਂ ਵਿੱਚ ਵੱਧ ਚੜ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਸਟਾਫ ਸਮੇਤ ਹਰਮੀਤ ਸਿੰਘ, ਜਗਜੀਤ ਸਿੰਘ ਗਰਚਾ, ਰਵਿੰਦਰ ਕੌਰ ਗਰਚਾ ਆਦਿ ਹਾਜਰ ਸਨ।
ਸ਼ਹਿਰ 'ਚ ਰੈਲੀ ਕੱਢਦੇ ਵਿਦਿਆਰਥੀ।