ਭਵਾਨੀਗੜ, 22 ਅਕਤੂਬਰ (ਗੁਰਵਿੰਦਰ ਸਿੰਘ) : ਦੀਵਾਨ ਟੋਡਰ ਮੱਲ ਪਬਲਿਕ ਸਕੂਲ ਕਾਕੜਾ ਵਿਖੇ ਬਾਬਾ ਕਿਰਪਾਲ ਸਿੰਘ ਜੀ ਦੀ ਯੋਗ ਅਗਵਾਈ ਅਤੇ ਸਕੂਲ ਪ੍ਰਬੰਧਕ ਹਰਦੀਪ ਸਿੰਘ ਤੇ ਮਾਸਟਰ ਕਸ਼ਮੀਰ ਸਿੰਘ ਦੀ ਨਿਗਰਾਨੀ ਹੇਠ ਪ੍ਰਿੰਸੀਪਲ ਡਾ.ਯੋਗਿਤਾ ਸ਼ਰਮਾ ਵੱਲੋਂ ਸ੍ਰੀ ਗੁਰੂ ਹਰਿ ਰਾਏ ਜੀ ਦੇ ਜੋਤੀ ਜੋਤ ਦਿਵਸ ਅਤੇ ਸ੍ਰੀ ਗੁਰੂ ਹਰਿ ਕ੍ਰਿਸ਼ਨ ਜੀ ਦੇ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਸਕੂਲ ਵਿੱਚ ਵੱਖ ਵੱਖ ਸਮਾਜ ਭਲਾਈ ਦੇ ਕੰਮ ਕਰਨ ਤੇ ਉਨ੍ਹਾਂ ਸਬੰਧੀ ਸਿੱਖਿਆ ਦੇਣ ਲਈ ਦੋ ਗਰੁੱਪਾਂ ਦਾ ਗਠਨ ਕੀਤਾ ਗਿਆ। ਇਸ ਸਬੰਧੀ ਅੱਜ ਰਸਮੀ ਤੌਰ ਤੇ ਇਨ੍ਹਾਂ ਗਰੁੱਪਾਂ ਦੇ ਮੈਂਬਰ ਬੱਚਿਆਂ ਨੇ ਮੁੱਖ ਮਹਿਮਾਨ ਬਾਬਾ ਕਿਰਪਾਲ ਸਿੰਘ ਅਤੇ ਬਾਬਾ ਗੁਰਚਰਨ ਸਿੰਘ ਦੀ ਹਾਜ਼ਰੀ ਵਿੱਚ ਸਹੁੰ ਚੁੱਕਦਿਆਂ ਅਨੁਸ਼ਾਸਨ ਦਾ ਪਾਲਣ ਕਰਨ ਦੇ ਨਾਲ ਨਾਲ ਸਮਾਜ ਭਲਾਈ ਤੇ ਦੇਸ਼ ਦੀ ਤਰੱਕੀ ਲਈ ਕਰਵਾਏ ਜਾਂਦੇ ਹਰ ਕਾਰਜ ਵਿਚ ਯੋਗਦਾਨ ਪਾਉੰਣ ਦਾ ਪ੍ਰਣ ਲਿਆ। ਪ੍ਰਿੰਸੀਪਲ ਯੋਗਿਤਾ ਸ਼ਰਮਾ ਅਤੇ ਹਰਦੀਪ ਸਿੰਘ ਨੇ ਬਾਬਾ ਕਿਰਪਾਲ ਸਿੰਘ ਦਾ ਇੱਥੇ ਪਹੁੰਚਣ 'ਤੇ ਧੰਨਵਾਦ ਕੀਤਾ।
ਸਮਾਗਮ ਦੌਰਾਨ ਸਕੂਲ ਪ੍ਰਬੰਧਕ।