ਭਵਾਨੀਗੜ {ਗੁਰਵਿੰਦਰ ਸਿੰਘ} ਸਥਾਨਕ ਹੈਰੀਟੇਜ ਪਬਲਿਕ ਸਕੂਲ ਵਿੱਚ ਸਕੂਲ ਮੁਖੀ ਸ੍ਰੀ ਮਤੀ ਮੀਨੂ ਸੂਦ ਜੀ ਦੀ ਯੋਗ ਅਗਵਾਈ ਸਦਕਾ ਸਕੂਲ ਦੇ ਸਾਬਕਾ ਵਿਦਿਆਰਥੀਆਂ ਦੀ 'ਐਲੂਮਿਨੀ ਮੀਟ' ਕਰਵਾਈ ਗਈ ਜਿਸ ਵਿੱਚ ਸਕੂਲ ਦੇ ਦਸਵੀਂ ਜਮਾਤ ਦੇ ਪਹਿਲੇ ਪੰਜ ਬੈਚਾਂ ਦੇ ਵਿਦਿਆਰਥੀਆਂ ਨੂੰ ਬੁਲਾਇਆ ਗਿਆ। ਇਸ ਮੌਕੇ ਸਕੂਲ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਲਈ ਖੇਡਾਂ ਅਤੇ ਖਾਣ-ਪੀਣ ਦਾ ਚੰਗਾ ਪ੍ਰਬੰਧ ਕੀਤਾ ਗਿਆ। ਵਿਦਿਆਰਥੀਆਂ ਨੇ ਖੇਡਾਂ ਦਾ ਖੂਬ ਆਨੰਦ ਮਾਣਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਆਪਣੇ-ਆਪਣੇ ਖੇਤਰਾਂ ਨੂੰ ਲੈ ਕੇ ਸਾਰਿਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਕਈ ਤਰ੍ਹਾਂ ਦੇ ਸੁਝਾਅ ਵੀ ਦਿੱਤੇ। ਸਕੂਲ ਮੁਖੀ ਸ੍ਰੀ ਮਤੀ ਮੀਨੂ ਸੂਦ ਜੀ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਹਰੇਕ ਸਾਬਕਾ ਵਿਦਿਆਰਥੀ ਨੂੰ ਐਲੂਮਿਨੀ ਮੀਟ ਦਾ ਭਾਗ ਬਣ ਕੇ ਆਪਣੀਆਂ ਪੁਰਾਣੀਆਂ ਯਾਦਾਂ ਨਾਲ ਜ਼ਿੰਦਗੀ ਵਿੱਚ ਤਾਜ਼ਗੀ ਭਰਨੀ ਚਾਹੀਦੀ ਹੈ। ਪ੍ਰਬੰਧਕ, ਪ੍ਰਿੰਸੀਪਲ ਅਤੇ ਅਧਿਆਪਕ ਵੀ ਆਪਣੇ ਹੱਥੀਂ ਲਗਾਏ ਪੌਦਿਆਂ ਦਾ ਫ਼ਲ ਦੇਖ ਕੇ ਉਤਸ਼ਾਹ ਨਾਲ ਭਰ ਜਾਂਦੇ ਹਨ। ਆਏ ਹੋਏ ਵਿਦਿਆਰਥੀਆਂ ਨੇ ਸਕੂਲ ਪ੍ਰਬੰਧਕ ਸ੍ਰੀ ਅਨਿਲ ਮਿੱਤਲ, ਆਸ਼ਿਮਾ ਮਿੱਤਲ ਅਤੇ ਸਕੂਲ ਮੁਖੀ ਸ੍ਰੀ ਮਤੀ ਮੀਨੂ ਸੂਦ ਜੀ ਦੇ ਇਸ ਉਪਰਾਲੇ ਦੀ ਸਰਾਹਨਾ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ।