ਭਵਾਨੀਗੜ ੨੧ ਨਵੰਬਰ {ਗੁਰਵਿੰਦਰ ਸਿੰਘ} ਸਥਾਨਕ ਹੈਰੀਟੇਜ ਪਬਲਿਕ ਸਕੂਲ ਦੇ ਪ੍ਰਬੰਧਕ ਸ੍ਰੀ ਅਨਿਲ ਮਿੱਤਲ, ਆਸ਼ਿਮਾ ਮਿੱਤਲ ਅਤੇ ਸਕੂਲ ਮੁਖੀ ਸ੍ਰੀ ਮਤੀ ਮੀਨੂ ਸੂਦ ਜੀ ਦੀ ਯੋਗ ਅਗਵਾਈ ਸਦਕਾ ਸਕੂਲ ਦੇ ਵਿਦਿਆਰਥੀਆਂ ਦੁਆਰਾ ਬਣਾਈ ਗਈ ਸੰਸਥਾ 'ਪ੍ਰਯਾਸ' ਦੀ ਟੀਮ ਨੇ ਵਾਤਾਵਰਨ ਬਚਾਓ ਮੁੰਹਿਮ ਤਹਿਤ ਪਿੰਡ ਰਾਮਪੁਰਾ ਦੇ ਸਕੂਲ ਨਾਲ ਲਗਦੇ ਖੇਤਾਂ ਵਿੱਚ ਪਈ ਪਰਾਲੀ ਨੂੰ ਨਾ ਸਾੜਨ ਲਈ ਲੋਕਾਂ ਨੂੰ ਜਾਗਰੂਕ ਕਰਦਿਆਂ ਆਪਣੇ ਖਰਚੇ ਤੇ ਬੇਲਿੰਗ ਮਸ਼ੀਨ ਦੀ ਮਦਦ ਨਾਲ ਪਰਾਲੀ ਦੀਆਂ ਗੱਠਾਂ ਬਣਵਾ ਕੇ ਗਊਸ਼ਾਲਾ ਵਿੱਚ ਗਊਆਂ ਦੇ ਚਾਰੇ ਲਈ ਭੇਜੀਆਂ ਤਾਂ ਕਿ ਲੋਕ ਪਰਾਲੀ ਨੂੰ ਅੱਗ ਲਗਾ ਕੇ ਵਾਤਾਵਰਨ ਦੁਸ਼ਿਤ ਨਾ ਕਰਨ। ਸਕੂਲ ਪ੍ਰਬੰਧਕ ਸ੍ਰੀ ਮਿੱਤਲ ਜੀ ਨੇ ਵਿਦਿਆਰਥੀਆਂ ਨੁੰ ਸਮਝਾਉਦਿਆਂ ਕਿਹਾ ਕਿ ਧਰਤੀ ਤੇ ਜੀਵਨ ਨੂੰ ਬਚਾਏ ਰੱਖਣ ਲਈ ਵਾਤਾਵਰਨ ਨੂੰ ਬਚਾਉਣਾ ਸਭ ਤੋਂ ਅਹਿਮ ਹੈ ਇਸ ਲਈ ਸਾਨੂੰ ਕਿਸੇ ਵੀ ਤਰ੍ਹਾਂ ਦਾ ਪ੍ਰਦੂਸ਼ਣ ਫੈਲਾਉਣ ਵਾਲੀਆਂ ਵਸਤੂਆਂ ਨੂੰ ਪ੍ਰਤੋਸਾਹਨ ਨਹੀਂ ਦੇਣਾ ਚਾਹੀਦਾ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਵਾਤਾਵਰਨ ਬਚਾਓ ਮੁਹਿੰਮ ਨਾਲ ਜੋੜਨਾ ਚਾਹੀਦਾ ਹੈ ਤਾਂ ਕਿ ਇੱਕ ਸਵਸਥ ਸਮਾਜ ਦੀ ਸਿਰਜਣਾ ਹੋ ਸਕੇ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਹੀ ਸੁਨੇਹਾ ਆਪਣੇ ਮਾਤਾ-ਪਿਤਾ ਅਤੇ ਆਲੇ ਦੁਆਲੇ ਦੇ ਲੋਕਾਂ ਤੱਕ ਪਹੁੰਚਾਉਣ ਦੀ ਅਪੀਲ ਵੀ ਕੀਤੀ।