ਸੰਵਿਧਾਨਕ ਦਿਵਸ ਮੌਕੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ
120 ਤੋਂ ਵੱਧ ਵਿਦਿਆਰਥੀਆਂ ਨੇ ਲਿਆ ਭਾਗ

ਭਵਾਨੀਗੜ੍ਹ, 27 ਨਵੰਬਰ (ਗੁਰਵਿੰਦਰ ਸਿੰਘ): ਗੁਰੂ ਤੇਗ ਬਹਾਦਰ ਕਾਲਜ ਭਵਾਨੀਗੜ੍ਹ ਵਿਖੇ ਪ੍ਰਿੰਸੀਪਲ ਪ੍ਰੋ.ਪਦਮਪ੍ਰੀਤ ਕੌਰ ਘੁਮਾਣ ਦੀ ਅਗਵਾਈ ਹੇਠ 70ਵਾਂ ਸੰਵਿਧਾਨਕ ਦਿਵਸ ਮਨਾਇਆ ਗਿਆ। ਇਸ ਮੌਕੇ ਕਾਲਜ ਵਿੱਚ ਪੋਸਟਰ ਮੇਕਿੰਗ ਤੇ ਕੁਇਜ਼ ਮੁਕਾਬਲਿਆ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ 120 ਤੋਂ ਵੱਧ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ । ਪ੍ਰਿੰਸੀਪਲ ਪ੍ਰੋ.ਪਦਮਪ੍ਰੀਤ ਕੌਰ ਘੁਮਾਣ ਨੇ ਦੱਸਿਆ ਕਿ ਇਹ ਪ੍ਰੋਗਰਾਮ ਸੰਵਿਧਾਨ ਦੇ ਸ਼ੁਰੂ ਤੋਂ ਲੈ ਕੇ ਹੁਣ ਤਕ ਦੇ ਸਫਰ ਦੇ ਨਾਲ ਜੁੜਿਆ ਹੋਇਆ ਸੀ ਜਿਸ ਵਿੱਚ ਵਿਦਿਆਰਥੀਆਂ ਨੂੰ ਸੰਵਿਧਾਨ ਅਪਣਾਉਣ ਤੇ ਮੰਨਣ ਦੇ ਪ੍ਰਣ ਲਈ ਪ੍ਰੇਰਿਤ ਕਰਦੇ ਹੋਏ ਡਾ.ਗੁਰਮੀਤ ਕੌਰ ਨੇ ਸੰਵਿਧਾਨ ਦੀ ਮਰਿਆਦਾ ਦੀ ਪਾਲਣਾ ਕਰਨ ਲਈ ਵਿਸ਼ੇਸ਼ ਜ਼ੋਰ ਦਿੱਤਾ। ਇਸ ਮੌਕੇ ਸਟਾਫ ਅਤੇ ਵਿਦਿਆਰਥੀਆਂ ਨੇ ਸਮੂਹਿਕ ਤੌਰ ਤੇ ਪ੍ਰਸਤਾਵਨਾ ਦਾ ਉਚਾਰਣ ਕੀਤਾ। ਪੋਸਟਰ ਮੈਕਿੰਗ ਮੁਕਾਬਲੇ ਵਿੱਚ ਬੀ.ਏ. ਭਾਗ ਤੀਜਾ ਦੀ ਵਿਦਿਆਰਥਣ ਸੋਨੀਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਕੁਇਜ ਮੁਕਾਬਲੇ 'ਚੋਂ ਬੀ.ਏ ਭਾਗ ਪਹਿਲਾ ਦੀ ਵਿਦਿਆਰਥਣ ਪ੍ਰੀਤੀ ਅਤੇ ਬੀ.ਏ ਭਾਗ ਤੀਜਾ ਦੀ ਵਿਦਿਆਰਥਣ ਸੋਨੀਆਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸਮੂਹ ਸਟਾਫ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਰਹੇ।
ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਕਾਲਜ ਪ੍ਰਿੰਸੀਪਲ ਤੇ ਹੋਰ।