ਭਵਾਨੀਗੜ੍ਹ 28 ਨਵੰਬਰ (ਗੁਰਵਿੰਦਰ ਸਿੰਘ)- ਸਟੀਲਮੈਨ ਪਬਲਿਕ ਸਕੂਲ ਚੰਨੋਂ ਵਿਖੇ ਵਿਦਿਆਰਥੀਆਂ ਨੂੰ ਖੇਡਾਂ 'ਚ ਨਿਪੁੰਨ ਬਣਾਉਣ ਲਈ 'ਸਪੋਰਟਸ ਕਾਰਨੀਵਲ' ਦੀ ਸ਼ੁਰੂਆਤ ਕੀਤੀ ਗਈ। ਜਿਸ ਦਾ ਉਦਘਾਟਨ ਡਿਸਕ ਥਰੋ ਅਤੇ ਬਾਕਸਿੰਗ ਵਿੱਚ ਗੋਲਡ ਮੈਡਲਿਸਟ ਗੋਬਿੰਦਰ ਸਿੰਘ ਡੀਐਸਪੀ ਭਵਾਨੀਗੜ੍ਹ ਨੇ ਕੀਤਾ। ਇਸ ਮੌਕੇ ਡੀਐਸਪੀ ਗੋਬਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਖੇਡਾਂ ਵੀ ਵਿਦਿਆਰਥੀ ਜੀਵਨ ਵਿੱਚ ਬਹੁਤ ਮਹੱਤਵ ਰੱਖਦੀਆਂ ਹਨ। ਕਿਉਂਕਿ ਖੇਡਾਂ ਵਿਚ ਸਫਲਤਾ ਪ੍ਰਾਪਤ ਕਰਕੇ ਅਸੀਂ ਅਪਣੇ ਜੀਵਨ ਵਿੱਚ ਅੱਗੇ ਵਧ ਸਕਦੇ ਹਾਂ। ਇਸ ਮੌਕੇ ਸਕੂਲ ਪ੍ਰੈਜ਼ੀਡੈਂਟ ਜਸਵੀਰ ਸਿੰਘ ਢੀਂਡਸਾ ਅਤੇ ਵਾਈਸ ਪ੍ਰੈਜ਼ੀਡੈਂਟ ਸਹਿਜ ਢੀਂਡਸਾ ਨੇ ਮੁਖ ਮਹਿਮਾਨ ਡੀਐਸਪੀ ਭਵਾਨੀਗੜ੍ਹ ਨੂੰ ਜੀ ਆਇਆ ਆਖਦਿਆਂ ਬੱਚਿਆਂ ਦਾ ਵੀ ਪਹੁੰਚਣ 'ਤੇ ਧੰਨਵਾਦ ਕੀਤਾ। ਇਸ ਮੌਕੇ ਸਕੂਲ ਪ੍ਰਿੰਸੀਪਲ ਅੰਜਲੀ ਗੌੜ ਨੇ ਵੀ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਅਨੁਸ਼ਾਸਨ ਅਤੇ ਰੋਚਕਤਾ ਲਿਆਉਣ ਲਈ ਪ੍ਰੇਰਿਤ ਕੀਤਾ।
ਡੀਐਸਪੀ ਗੋਬਿੰਦਰ ਸਿੰਘ ਨੂੰ ਸਨਮਾਨ ਚਿੰਨ੍ਹ ਭੇਂਟ ਕਰਦੇ ਸਕੂਲ ਪ੍ਰਬੰਧਕ।