ਗੁਰਦੁਆਰਾ ਸੰਗਤਸਰ ਸਾਹਿਬ, ਬਿਸ਼ਨ ਨਗਰ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ
ਕੈਪ ਦੌਰਾਨ 620 ਮਰੀਜਾਂ ਨੇ ਲਾਭ ਲਿਆ

ਭਵਾਨੀਗੜ੍ਹ, 7 ਦਸੰਬਰ (ਗੁਰਵਿੰਦਰ ਸਿੰਘ)- ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੀ ਯੋਗ ਅਗਵਾਈ ਹੇਠ ਅੱਜ ਇੱਥੇ ਗੁਰਦੁਆਰਾ ਸੰਗਤਸਰ ਸਾਹਿਬ, ਬਿਸ਼ਨ ਨਗਰ ਵਿਖੇ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ।ਕੈਂਪ ਦਾ ਉਦਘਾਟਨ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਵੱਲੋਂ ਕੀਤਾ ਗਿਆ।ਇਸ ਫ੍ਰੀ ਮੈਡੀਕਲ ਕੈਂਪ ਵਿੱਚ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਅਤੇ ਉਨ੍ਹਾਂ ਦੇ ਧਰਮ ਪਤਨੀ ਮੈਡਮ ਦੀਪਾ ਸਿੰਗਲਾ ਜੀ ਵਿਸ਼ੇਸ਼ ਤੌਰ ਤੇ ਹਾਜ਼ਰੀ ਲਗਾਉਣ ਲਈ ਪਹੁੰਚੇ. ਕੈੰਪ ਦੌਰਾਨ ਚਮੜੀ, ਮੈਡੀਸਨ ਅਤੇ ਅੱਖਾਂ ਦੇ ਮਾਹਿਰ ਡਾਕਟਰ ਦੀ ਟੀਮ ਨੇ ਮਰੀਜਾਂ ਦਾ ਚੈੱਕਅਪ ਕੀਤਾ। ਇਸ ਮੌਕੇ ਕੈਂਪ 'ਚ ਆਏ 620 ਦੇ ਕਰੀਬ ਮਰੀਜ਼ਾਂ ਦਾ ਚੈਕਅੱਪ ਕਰਕੇ ਮੁਫ਼ਤ ਦਵਾਈਆਂ, 200 ਮਰੀਜਾਂ ਨੂੰ ਐਨਕਾਂ ਦਿੱਤੀਆਂ ਗਈਆਂ ਅਤੇ 20 ਲੋੜਵੰਦ ਮਰੀਜਾਂ ਦੇ ਅੱਖਾਂ ਦੇ ਮੁਫ਼ਤ ਆਪ੍ਰੇਸ਼ਨ ਵੀ ਕੀਤੇ ਗਏ। ਕੈੰਪ ਦੌਰਾਨ ਗੁਰਦੁਆਰਾ ਸੰਗਤਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਵਿਜੇਇੰਦਰ ਸਿੰਗਲਾ ਨੂੰ ਸਿਰੋਪਾ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੁਲਵੰਤ ਰਾਏ ਸਿੰਗਲਾ ਮੈਂਬਰ ਆਲ ਇੰਡੀਆ ਕਾਂਗਰਸ ਕਮੇਟੀ, ਜਗਤਾਰ ਸ਼ਰਮਾਂ ਸਾਬਕਾ ਸਰਪੰਚ ਨਮਾਦਾ, ਟਰੱਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਵਿਪਨ ਸ਼ਰਮਾ,ਵਰਿੰਦਰ ਪੰਨਵਾਂ, ਬਲਵਿੰਦਰ ਸਿੰਘ , ਭਗਵੰਤ ਸਿੰਘ , ਗੁਰਪ੍ਰੀਤ ਕੰਧੋਲਾ , ਹਰਮਨ ਸਿੰਘ , ਦਰਸ਼ਨ ਦਾਸ , ਸਾਹਿਬ ਸਿੰਘ , ਫਕੀਰ ਚੰਦ ਸਿੰਗਲਾ ਸਾਬਕਾ ਕੌਂਸਲਰ, ਜੀਤ ਸਿੰਘ ਪ੍ਰਧਾਨ, ਸੁਦਰਸ਼ਨ ਸਲਦੀ, ਮਹੇਸ਼ ਕੁਮਾਰ ਮਾਝੀ, ਗੁਰਤੇਜ ਸਿੰਘ ਤੋਂ ਇਲਾਵਾ ਇਲਾਕੇ ਦੇ ਪਿੰਡਾਂ 'ਚੋਂ ਆਏ ਪੰਚ ਸਰਪੰਚ ਅਤੇ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾ ਹਾਜ਼ਰ ਸਨ |
ਵਿਜੇਇੰਦਰ ਸਿੰਗਲਾ ਡਾਕਟਰਾਂ ਦੀ ਟੀਮ ਨਾਲ ਗੱਲਬਾਤ ਕਰਦੇ ਹੋਏ।