ਵਿਸ਼ੇਸ਼ ਮੁਹਿੰਮ ਚਲਾ ਕੇ ਸ਼ਹਿਰ ਚੋਂ ਨਾਜਾਇਜ਼ ਕਬਜ਼ੇ ਛੁਡਵਾਏ
ਟ੍ਰੈਫਿਕ ਸਮੱਸਿਆ ਨੂੰ ਚੁਸਤ ਦਰੁਸਤ ਰੱਖਣ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ : ਟ੍ਰੈਫਿਕ ਇੰਚਾਰਜ

ਭਵਾਨੀਗੜ੍ਹ, 9 ਦਸੰਬਰ (ਗੁਰਵਿੰਦਰ ਸਿੰਘ)- ਟਰੈਫਿਕ ਵਿਵਸਥਾ ਨੂੰ ਚੁਸਤ ਦਰੁਸਤ ਰੱਖਣ ਲਈ ਅੱਜ ਨਗਰ ਕੌਂਸਲ ਅਤੇ ਟਰੈਫਿਕ ਪੁਲਸ ਵਿਭਾਗ ਦੀ ਇੱਕ ਸਾਂਝੀ ਟੀਮ ਵੱਲੋਂ ਸ਼ਹਿਰ ਦੇ ਮੁੱਖ ਮਾਰਗ 'ਤੇ ਦੁਕਾਨਾਂ ਬਾਹਰ ਰੱਖਿਆ ਸਮਾਨ ਚੁੱਕਵਾਇਆ ਗਿਆ। ਇਸ ਮੌਕੇ ਟੀਮ ਵਿੱਚ ਸ਼ਾਮਲ ਨਗਰ ਕੌੰਸਲ ਭਵਾਨੀਗੜ ਦੇ ਸੇਨੇਟਰੀ ਇੰਸਪੈਕਟਰ ਗੁਰਵਿੰਦਰ ਸਿੰਘ, ਟ੍ਰੈਫਿਕ ਇੰਚਾਰਜ ਸਾਹਿਬ ਸਿੰਘ ਇੰਚਾਰਜ ਟਰੈਫਿਕ ਵਿੰਗ ਭਵਾਨੀਗੜ ਨੇ ਕਿਹਾ ਨੈਸ਼ਨਲ ਹਾਈਵੇ 'ਤੇ ਦੋਵਾਂ ਪਾਸੇ ਸਥਿਤ ਦੁਕਾਨਦਾਰਾਂ ਵੱਲੋਂ ਸਰਵਿਸ ਲਾਇਨਾਂ 'ਤੇ ਸਮਾਨ ਰੱਖ ਕੇ ਕਈ ਕਈ ਫੁੱਟ ਕੀਤੇ ਨਜਾਇਜ਼ ਕਬਜਿਆਂ ਕਰਕੇ ਆਵਾਜਾਈ ਵਿੱਚ ਵਿਘਨ ਪੈ ਰਿਹਾ ਸੀ ਜਿਸ ਕਰਕੇ ਵਿਸ਼ੇਸ਼ ਮੁਹਿੰਮ ਚਲਾ ਕੇ ਦੁਕਾਨਦਾਰਾਂ ਦਾ ਸਮਾਨ ਦੁਕਾਨਾਂ ਅੰਦਰ ਰਖਵਾ ਕੇ ਸਹਿਯੋਗ ਦੀ ਮੰਗ ਕੀਤੀ ਗਈ ਹੈ।ਸ਼ਹਿਰ ਭਵਾਨੀਗੜ੍ਹ ਵਿੱਚ ਦੁਕਾਨਦਾਰਾਂ ਵੱਲੋਂ ਦੁਕਾਨਾ ਦੇ ਬਾਹਰ ਭਾਰੀ ਮਾਤਰਾ ਵਿੱਚ ਰੱਖਿਆ ਗਿਆ ਸਾਮਾਨ ਨੂੰ ਚੁਕਵਾ ਕੇ ਦੁਕਾਨਾਂ ਦੇ ਅੰਦਰ ਰਖਵਾਉਣ ਅਤੇ ਟ੍ਰੈਫਿਕ ਨੂੰ ਚੁਸਤਦਰੁਸਤ ਰੱਖਣ ਲਈ ਸ਼ਹਿਰ ਵਿੱਚੋਂ ਨਾਜਾਇਜ਼ ਕਬਜ਼ੇ ਛੁਡਵਾਏ ਜਾ ਰਹੇ ਹਨ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਟ੍ਰੈਫਿਕ ਇੰਚਾਰਜ ਸਾਹਿਬ ਸਿੰਘ ਨੇ ਭਵਾਨੀਗੜ੍ਹ ਦੇ ਆਮ ਦੁਕਾਨਾਂ ਤੋਂ ਸਹਿਯੋਗ ਮੰਗਦਿਆਂ ਆਖਿਆ । ਉਨ੍ਹਾਂ ਦੱਸਿਆ ਕਿ ਨਾਜਾਇਜ਼ ਕਬਜ਼ੇ ਛੁਡਵਾਉਣ ਲਈ ਉਨ੍ਹਾਂ ਨਾਲ ਨਗਰ ਕੌਂਸਲ ਦੇ ਉੱਚ ਅਧਿਕਾਰੀ ਵੀ ਮੌਜੂਦ ਰਹੇ ਅਤੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਗਿਆ । ਉਨ੍ਹਾਂ ਆਖਿਆ ਕਿ ਟ੍ਰੈਫਿਕ ਨੂੰ ਚੁਸਤ ਦਰੁਸਤ ਰੱਖਣ ਲਈ ਆਮ ਲੋਕਾਂ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ । ਇਸ ਮੌਕੇ ਨਗਰ ਕੌਂਸਲ ਦੇ ਉੱਚ ਅਧਿਕਾਰੀਆਂ ਦੁਕਾਨਦਾਰਾਂ ਨੂੰ ਅਪੀਲ ਕਰਦਿਆਂ ਆਖਿਆ ਕਿ ਨਿਰਧਾਰਤ ਕੀਤੀ ਜਗ੍ਹਾ ਤੇ ਹੀ ਸਮਾਨ ਰੱਖਿਆ ਜਾਵੇ । ਅਧਿਕਾਰੀਆਂ ਨੇ ਆਖਿਆ ਕਿ ਸ਼ਹਿਰ ਵਿੱਚ ਟ੍ਰੈਫਿਕ ਵਿਵਸਥਾ ਨੂੰ ਚੁਸਤ ਦਰੁਸਤ ਰੱਖਣ ਲਈ ਆਮ ਲੋਕਾਂ ਤੇ ਦੁਕਾਨਦਾਰਾਂ ਨੂੰ ਚਾਹੀਦਾ ਹੈ ਕਿ ਪ੍ਰਸ਼ਾਸ਼ਨ ਨੂੰ ਸਹਿਯੋਗ ਦਿੱਤਾ ਜਾਵੇ। ਇਸ ਮੌਕੇ ਹੌਲਦਾਰ ਸੁਖਵਿੰਦਰ ਸਿੰਘ, ਮੇਲਾ ਸਿੰਘ ਸਮੇਤ ਹੋਰ ਮੁਲਾਜ਼ਮ ਵੀ ਹਾਜਰ ਸਨ।