ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪੋਲਿਓ ਬੂੰਦਾ ਪਿਲਾਈਆ
ਪੰਜ ਸਾਲ ਤੱਕ ਦੇ ਬੱਚਿਆਂ ਨੂੰ ਪੋਲਿਓ ਬੂੰਦਾ ਪਿਲਾਈਆ

ਭਵਾਨੀਗੜ੍ਹ,19 ਜਨਵਰੀ (ਗੁਰਵਿੰਦਰ ਸਿੰਘ): ਪੋਲਿਓ ਵਰਗੀ ਨਾਮੁਰਾਦ ਬੀਮਾਰੀ ਖਿਲਾਫ ਦੇਸ ਵਿਆਪੀ ਵਿੱਢੀ ਮੁਹਿੰਮ ਤਹਿਤ ਅੱਜ ਭਵਾਨੀਗੜ ਬਲਾਕ ਦੇ ਪਿੰਡਾਂ ਵਿੱਚ 88 ਬੂਥਾਂ ਤੇ 0 ਤੋਂ 5 ਸਾਲ ਦੀ ਉਮਰ ਤੱਕ ਦੇ ਬੱਚਿਆਂ ਨੂੰ ਪੋਲੀਓਰੋਧੀ ਬੁੰਦਾ ਪਿਲਾਈਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਏ SMO ਭਵਾਨੀਗੜ ਡਾ.ਪ੍ਰਵੀਨ ਅਗਰਵਾਲ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਸਫਲਤਾ ਨਾਲ ਲਾਗੂ ਕਰਨ ਲਈ 88 ਬੂਥ, 2 ਮੋਬਾਈਲ ਟੀਮਾਂ ਤੇ 2 ਟ੍ਰਾਂਜਿਟ ਟੀਮਾਂ ਬਣਾਈਆਂ ਗਈਆਂ ਹਨ, ਇਨ੍ਹਾਂ ਟੀਮਾਂ ਵਿੱਚ ਸਿਹਤ ਵਿਭਾਗ ਦੇ ਐਸ.ਆਈ ਕਾਕਾ ਰਾਮ, ਬੀ ਈ ਗੁਰਵਿੰਦਰ ਸਿੰਘ ਸਮੇਤ ਵਿਭਾਗ ਦੇ ਸਮੂਹ ਸਟਾਫ ਮੈਂਬਰਾਂ, ਆਸਾ ਵਰਕਰਾਂ ਤੇ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਸ਼ਾਮਲ ਹਨ। ਡਾ. ਅਗਰਵਾਲ ਨੇ ਦੱਸਿਆ ਕਿ ਮੁਲਾਜ਼ਮਾਂ ਵੱਲੋ ਅਗਲੇ ਦੋ ਦਿਨ ਡੋਰ ਟੂ ਡੋਰ ਘਰ ਘਰ ਜਾ ਕੇ ਵੀ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦਾ ਕੰਮ ਜਾਰੀ ਰਹੇਗਾ। ਇਸੇ ਲੜੀ ਤਹਿਤ ਪਿੰਡ ਜਲਾਣ ਵਿਖੇ ਸਬ ਸੈਂਟਰ ਵਿਚ ਪੋਲੀਓ ਬੂੰਦਾਂ ਪਿਲਾਉਣ ਮੌਕੇ ਡਾ ਮੁਨੀਸ਼ ਕੁਮਾਰ ਅਤੇ ਮਨਦੀਪ ਸਿੰਘ ਮਲਟੀ ਪਰਪਜ਼ ਹੈਲਥ ਵਰਕਰ ਮੇਲ ਨੇ ਜਾਣਕਾਰੀ ਦਿੰਦਿਆਂ ਦਸਿਆ ਕੇ ਅੱਜ 63 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਇਆਂ ਗਈਆਂ ਹਨ .