ਸ: ਸੀ: ਸੈ: ਸਕੂਲ ਘਰਾਚੋਂ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ
ਸਿੱਖਿਆ ਅਤੇ ਖੇਡਾਂ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀ ਸਨਮਾਨਿਤ

ਭਵਾਨੀਗੜ੍ਹ, 1 ਫਰਵਰੀ (ਗੁਰਵਿੰਦਰ ਸਿੰਘ): ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਰਾਚੋਂ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਧੂਮਧਾਮ ਨਾਲ ਕਰਵਾਇਆ। ਸਮਾਗਮ 'ਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਓਮ ਪ੍ਰਕਾਸ਼ ਸੇਤੀਆ ਨੇ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਿਰਕਤ ਕੀਤੀ।ਪ੍ਰੋਗਰਾਮ ਦੀ ਸ਼ੁਰੂਆਤ ਬੱਚਿਆਂ ਨੇ ਧਾਰਮਿਕ ਗੀਤ ਨਾਲ ਕੀਤੀ। ਇਸ ਮੌਕੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਗਤੀਵਿਧੀਆਂ, ਕੋਰੀਓਗ੍ਰਾਫੀ ਤੇ ਮਲਵਈ ਗਿੱਧੇ ਦ।ਨਾਲ ਪ੍ਰੋਗਰਾਮ 'ਚ ਖੂਬ ਰੰਗ ਬੰਨ੍ਹਿਆ। ਲੈਕਚਰਰ ਸ਼ੀਸ਼ਨ ਕੁਮਾਰ ਨੇ ਆਏ ਸਾਰੇ ਮਹਿਮਾਨਾਂ ਨੂੰ ਜੀ ਆਇਆ ਆਖਿਆ ਤੇ ਪੁਲੀਸ ਚੌਕੀ ਘਰਾਚੋਂ ਦੇ ਇੰਚਾਰਜ ਰਾਜਵੰਤ ਕੁਮਾਰ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੇ ਹੋਰ ਸਮਾਜਿਕ ਅਲਾਮਤਾਂ ਤੋਂ ਬਚਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਜ਼ਿਲ੍ਹਾ ਸਮਾਰਟ ਸਕੂਲਾਂ ਦੇ ਇੰਚਾਰਜ ਕੁਲਦੀਪ ਸਿੰਘ ਨੇ ਵੀ ਅਪਣੇ ਵਿਚਾਰ ਪੇਸ਼ ਕੀਤੇ। ਪੰਜਾਬ ਐਗਰੋ ਲਿਮਟਿਡ ਸੰਗਰੂਰ ਦੇ ਪ੍ਰਧਾਨ ਦੀਪਕ ਜਿੰਦਲ ਵੱਲੋਂ ਸੰਸਥਾ ਨੂੰ ਪ੍ਰੋਜੈਕਟਰ ਤੇ ਇੱਕ ਕੰਪਿਊਟਰ ਭੇੰਟ ਕੀਤਾ ਗਿਆ। ਸਮਾਗਮ ਦੌਰਾਨ ਉਪ ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ ਸਿੱਖਿਆ ਖੇਤਰ ਅਤੇ ਖੇਡਾਂ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਅਖੀਰ 'ਚ ਸਕੂਲ ਦੇ ਪ੍ਰਿੰਸੀਪਲ ਜਰਨੈਲ ਸਿੰਘ ਅਤੇ ਸਮੂਹ ਸਟਾਫ ਵੱਲੋਂ ਆਏ ਮਹਿਮਾਨਾਂ ਤੇ ਹੋਰ ਪਤਵੰਤਿਆ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਸਰਜੀਵਨ ਜਿੰਦਲ ਮੀਤ ਪ੍ਰਧਾਨ, ਲੈਕਚਰਾਰ ਕਰਮਜੀਤ ਕੌਰ, ਜਸਕਿਰਨ ਕੌਰ, ਬੀਰ ਸਿੰਘ, ਗੁਰਤੇਜ ਸਿੰਘ, ਲਖਵਿੰਦਰ ਸਿੰਘ, ਜਗਦੀਸ਼ ਸ਼ਰਮਾ, ਰਿਤੂ ਬਾਲਾ, ਰਾਜੇਸ਼ ਖੋਸਲਾ, ਮਲਕੀਤ ਸਿੰਘ ਸਮੇਤ ਸਕੂਲ ਦੇ ਸਮੂਹ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਹਾਜ਼ਰ ਸਨ।
ਘਰਾਚੋਂ ਸਕੂਲ ਦੇ ਸਾਲਾਨਾ ਸਮਾਗਮ ਦਾ ਦ੍ਰਿਸ਼। (ਰੋਮੀ)