ਭਵਾਨੀਗੜ, 16 ਫਰਵਰੀ (ਗੁਰਵਿੰਦਰ ਸਿੰਘ): ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫੇਕਸ਼ਨ ਤਹਿਤ ਸ਼ਹਿਰ ਦੇ ਸੀਨੀਅਰ ਕਾਂਗਰਸੀ ਅਾਗੂ ਕਪਲ ਗਰਗ ਨੂੰ ਪੇੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦਾ ਡਾਇਰੈਕਟਰ ਨਿਯੁਕਤ ਕੀਤਾ ਗਿਆ, ਦੀ ਤਾਜਪੋਸ਼ੀ ਮੌਕੇ ਅੈਤਵਾਰ ਨੂੰ ਸ਼ਹਿਰ ਦੀ ਅਨਾਜ ਮੰਡੀ ਵਿਖੇ ਇੱਕ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਕੈਬਨਿਟ ਮੰਤਰੀ ਸਿੰਗਲਾ ਨੇ ਕਪਲ ਦੇਵ ਗਰਗ ਨੂੰ ਪੀਆਰਟੀਸੀ ਦਾ ਡਾਇਰੈਕਟਰ ਬਣਨ 'ਤੇ ਵਧਾਈ ਦਿੱਤੀ ਤੇ ਕਿਹਾ ਕਿ ਕਾਂਗਰਸ ਪਾਰਟੀ ਅਤੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾ ਪਾਰਟੀ ਲਈ ਦਿਨ ਰਾਤ ਕੰਮ ਕਰਨ ਵਾਲੇ ਜੁਝਾਰੂ ਵਰਕਰਾਂ ਨੂੰ ਵੱਡੇ ਮਾਨ ਸਤਕਾਰ ਵਾਲੇ ਅਹੁੱਦਿਆਂ ਨਾਲ ਨਵਾਜਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਦੂਰ ਅੰਦੇਸ਼ੀ ਸੋਚ ਸਦਕਾ ਅੱਜ ਪੰਜਾਬ ਸੂਬਾ ਤਰੱਕੀ ਤੇ ਖੁਸ਼ਹਾਲੀ ਦੀਆਂ ਲੀਹਾਂ 'ਤੇ ਹੈ ਨਾਲ ਹੀ ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਅਪਣੇ ਇੱਕ ਇੱਕ ਚੋਣ ਵਾਅਦਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਇਸ ਮੌਕੇ ਪੀਆਰਟੀਸੀ ਦੇ ਨਵ ਨਿਯੁਕਤ ਡਾਇਰੈਕਟਰ ਕਪਲ ਗਰਗ ਨੇ ਕਿਹਾ ਕਿ ਉਨ੍ਹਾਂ ਨੂੰ ਮਿਲੀ ਜੁੰਮੇਵਾਰੀ ਨੂੰ ੳਹ ਤਨਦੇਹੀ ਨਾਲ ਨਿਭਾਉਣਗੇ। ਸਮਾਗਮ ਦੌਰਾਨ ਸ਼੍ਰੀ ਗਰਗ ਨੂੰ ਸ਼ਹਿਰ ਦੀਆਂ ਵੱਖ ਵੱਖ ਅਸੋਸ਼ੀਏਸ਼ਨਾਂ ਵੱਲੋਂ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਿਲ੍ਹਾ ਯੋਜਨਾ ਬੋਰਡ ਦੇ ਚੈਅਰਮੈਨ ਰਜਿੰਦਰ ਰਾਜਾ ਬੀਰ ਕਲਾਂ, ਵਿਪਨ ਸ਼ਰਮਾ ਜ਼ਿਲ੍ਹਾ ਪ੍ਰਧਾਨ ਟਰੱਕ ਯੂਨੀਅਨ ਸੰਗਰੂਰ, ਪ੍ਰਦੀਪ ਕੱਦ ਚੈਅਰਮੈਨ ਮਾਰਕਿਟ ਕਮੇਟੀ, ਵਰਿੰਦਰ ਪੰਨਵਾਂ ਚੈਅਰਮੈਨ ਬਲਾਕ ਸੰਮਤੀ, ਹਰੀ ਸਿੰਘ ਫੱਗੂਵਾਲਾ ਵਾਇਸ ਚੈਅਰਮੈਨ ਮਾਰਕਿਟ ਕਮੇਟੀ, ਜਗਮੀਤ ਸਿੰਘ ਭੋਲਾ ਬਲਿਆਲ ਪ੍ਰਧਾਨ ਟਰੱਕ ਯੂਨੀਅਨ ਭਵਾਨੀਗੜ, ਪਵਨ ਕੁਮਾਰ ਸ਼ਰਮਾ ਸਾਬਕਾ ਪ੍ਰਧਾਨ ਨਗਰ ਕੌਂਸਲ, ਵਰਿੰਦਰ ਮਿੱਤਲ ਪ੍ਰਧਾਨ ਅਗਰਵਾਲ ਸਭਾ, ਜਗਤਾਰ ਨਮਾਦਾ, ਰਣਜੀਤ ਸਿੰਘ ਤੂਰ, ਅਸ਼ੋਕ ਕੁਮਾਰ ਗੋਇਲ ਪ੍ਰਧਾਨ ਸ਼ੈਲਰ ਅਸੋਸ਼ੀਏਸ਼ਨ, ਨਾਨਕ ਚੰਦ ਨਾਇਕ ਜਿਲ੍ਹਾ ਪ੍ਰੀਸ਼ਦ ਮੈੰਬਰ,ਨਰਿੰਦਰ ਕੁਮਾਰ ਸਲਦੀ ,ਹਾਕਮ ਸਿੰਘ ਮੁਗ਼ਲ,ਗਮੀ ਕਲਿਆਣ , ਗੁਰਪ੍ਰੀਤ ਕੰਧੋਲਾ, ਸੰਜੂ ਵਰਮਾ, ਦਰਸ਼ਨ ਦੱਸ ਸਰਪੰਚ,ਦਰਸ਼ਨ ਸਿੰਘ ਕਾਲਝਾੜ ,ਬਲਵਿੰਦਰ ਸਿੰਘ, ਕੁਲਵਿੰਦਰ ਸਿੰਘ ਮਾਝਾ, ਮਨਜੀਤ ਸਿੰਘ ਸੋਢੀ, ਬਲਵੀਰ ਘੁੰਮਣ, ਬਲਵਿੰਦਰ ਸਿੰਘ, ਤਰਸੇਮ ਚੰਦ ਜਿੰਦਲ ਸਮੇਤ ਵੱਡੀ ਗਿਣਤੀ 'ਚ ਪਾਰਟੀ ਵਰਕਰ ਹਾਜ਼ਰ ਸਨ।