ਭਵਾਨੀਗੜ, 22 ਫਰਵਰੀ (ਗੁਰਵਿੰਦਰ ਸਿੰਘ): ਥਾਣਾ ਸ਼ੇਰਪੁਰ ਤੋਂ ਬਦਲ ਕੇ ਆਏ ਇੰਸਪੈਕਟਰ ਰਮਨਦੀਪ ਸਿੰਘ ਨੇ ਥਾਣਾ ਭਵਾਨੀਗੜ ਵਿਖੇ ਬਤੌਰ S.H.O ਅਪਣਾ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਇਲਾਕੇ 'ਚ ਅਮਨ ਕਾਨੂੰਨ ਦੀ ਸਥਿਤੀ ਨੂੰ ਹਰ ਹਾਲ ਵਿੱਚ ਬਰਕਰਾਰ ਰੱਖਿਆ ਜਾਵੇਗਾ ਤੇ ਪੁਲਸ ਵੱਲੋਂ ਅਸਮਾਜਿਕ ਵਿਰਤੀ ਦੇ ਲੋਕਾਂ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਸ ਪ੍ਰਸ਼ਾਸ਼ਨ ਵੱਲੋਂ ਆਮ ਲੋਕਾਂ ਤੇ ਪ੍ਰੈੱਸ ਦੇ ਸਹਿਯੋਗ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ।
ਇੰਸਪੈਕਟਰ ਰਮਨਦੀਪ ਸਿੰਘ। (ਰੋਮੀ)