ਮੈਰਾਥਨ ਦੌੜ 'ਚ ਲਿਆ ਹਿੱਸਾ
ਮੀਰੀ ਪੀਰੀ ਵਿਦਿਆਲਿਆ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਭਵਾਨੀਗੜ, 29 ਫਰਵਰੀ (ਗੁਰਵਿੰਦਰ ਸਿੰਘ): ਸਿੱਖਿਆ ਵਿਭਾਗ ਵੱਲੋਂ ਕਰਵਾਈ ਗਈ ਮੈਰਾਥਨ ਦੌੜ ਵਿੱਚ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਮੀਰੀ ਪੀਰੀ ਵਿਦਿਆਲਿਆ ਦੇ ਵਿਦਿਆਰਥੀਆਂ ਨੇ ਸੰਸਥਾ ਦੇ ਚੇਅਰਮੈਨ ਕ੍ਰਿਪਾਲ ਸਿੰਘ, ਪ੍ਰਬੰਧਕ ਕੁਲਵੰਤ ਕੌਰ ਤੇ ਪ੍ਰਿੰਸੀਪਲ ਰਾਜ ਕੁਮਾਰ ਵਰਮਾ ਦੀ ਅਗਵਾਈ ਹੇਠ ਭਾਗ ਲਿਆ। ਭਾਗ ਲੇਣ ਵਾਲੇ ਬੱਚਿਆਂ ਦੀ ਸਕੂਲ ਪ੍ਰਬੰਧਕਾਂ ਨੇ ਹੌਸਲਾ ਅਫਜਾਈ ਕੀਤੀ।
ਮੈਰਾਥਨ ਦੌੜ 'ਚ ਭਾਗ ਲੈਣ ਵਾਲੇ ਵਿਦਿਆਰਥੀਆਂ ਨਾਲ ਸਕੂਲ ਪ੍ਰਬੰਧਕ।