ਰੰਗਾਂ ਦਾ ਤਿਉਹਾਰ 'ਹੋਲੀ' ਧੂਮਧਾਮ ਨਾਲ ਮਨਾਇਆ
ਆਪਸੀ ਭਾਈਚਾਰਕ ਸਾਂਝ ਮਜਬੂਤ ਕਰਨ ਦਾ ਦਿੱਤਾ ਸੁਨੇਹਾ

ਭਵਾਨੀਗੜ੍ਹ, 9 ਮਾਰਚ (ਗੁਰਵਿੰਦਰ ਸਿੰਘ) ਹਾਰਦਿਕ ਕਾਲਜ ਆਫ਼ ਐਜੂਕੇਸ਼ਨ ਭਵਾਨੀਗੜ੍ਹ 'ਚ ਵਿਦਿਆਰਥੀਆਂ ਵੱਲੋਂ ਰੰਗਾਂ ਤੇ ਅਪਸੀ ਭਾਈਚਾਰਕ ਸਾਂਝ ਦਾ ਪ੍ਰਤੀਕ ਹੋਲੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ, ਅਧਿਆਪਕਾਂ, ਪ੍ਰਿੰਸੀਪਲ ਅਤੇ ਮੈਨੇਜਮੈਂਟ ਮੈਂਬਰਾਂ ਨੇ ਤਿਉਹਾਰ ਦੀ ਵਧਾਈ ਦਿੰਦੇ ਹੋਏ ਇੱਕ ਦੂਜੇ ਨਾਲ ਹੋਲੀ ਦੀ ਖੁਸ਼ੀ ਸਾਂਝੀ ਕੀਤੀ। ਇਸ ਮੌਕੇ ਵਿਦਿਆਰਥੀਆਂ ਨੇ ਤਿਆਰ ਕੀਤੇ ਵੱਖ ਵੱਖ ਪਕਵਾਨ ਤੇ ਮਠਿਆਈਆਂ ਨਾਲ ਮੂੰਹ ਮਿੱਠਾ ਕਰਵਾਇਆ। ਕਾਲਜ ਦੇ ਚੇਅਰਮੈਨ ਅਰਵਿੰਦਰ ਸਿੰਘ ਨੇ ਰੰਗਾਂ ਦੇ ਇਸ ਪਵਿੱਤਰ ਤਿਉਹਾਰ ਨੂੰ ਬੜੇ ਹੀ ਪਿਆਰ ਅਤੇ ਸ਼ਾਂਤੀ ਨੂੰ ਮਨਾਉਣ ਦਾ ਸੰਦੇਸ਼ ਦਿੱਤਾ। ਪ੍ਰਿੰਸੀਪਲ ਡਾ. ਅਜੇ ਗੋਇਲ ਨੇ ਹੋਲੀ ਦੇ ਤਿਉਹਾਰ ਦੀ ਮਹਤੱਤਾ ਦੱਸਦਿਆ ਵਿਦਿਆਰਥੀਆਂ ਨੂੰ ਹੋਲੀ ਦਾ ਤਿਉਹਾਰ ਕੈਮੀਕਲ ਯੁਕਤ ਰੰਗਾਂ ਤੋਂ ਰਹਿਤ ਮਨਾਉਣ ਦੀ ਅਪੀਲ ਕੀਤੀ। ਇਸ ਮੌਕੇ ਮੈਨੇਜਮੈਂਟ ਕਮੇਟੀ ਮੈਂਬਰ ਪ੍ਰਵੇਸ਼ ਗੋਇਲ, ਰਾਜਿੰਦਰ ਮਿੱਤਲ, ਮੋਹਿਤ ਮਿੱਤਲ ਅਤੇ ਕਾਲਜ ਦੇ ਸਮੂਹ ਸਟਾਫ਼ ਹਾਜ਼ਰ ਸੀ।
ਅਧਿਆਪਕਾਂ ਨਾਲ ਹੋਲੀ ਮਨਾਉਂਦੇ ਕਾਲਜ ਦੇ ਵਿਦਿਆਰਥੀ।