ਧਾਰਮਿਕ ਫੋਟੋ ਵਾਲੇ ਫਲੈਕਸ ਫਾੜਨ ਦੇ ਮਾਮਲੇ 'ਚ ਦੋ ਕਾਬੂ

ਭਵਾਨੀਗੜ,19 ਮਈ (ਗੁਰਵਿੰਦਰ ਸਿੰਘ): ਸ਼ਹਿਰ ਵਿੱਚ ਧਾਰਮਿਕ ਫੋਟੋ ਵਾਲੇ ਫਲੈਕਸ ਫਾੜਨ ਦੇ ਮਾਮਲੇ 'ਚ ਪੁਲਸ ਨੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਮਨਦੀਪ ਸਿੰਘ ਥਾਣਾ ਮੁਖੀ ਭਵਾਨੀਗੜ ਨੇ ਦੱਸਿਆ ਕਿ ਪਿਛਲੀ ਰਾਤ ਸ਼ਹਿਰ ਦੇ ਮੁੰਡਿਆ ਵਾਲੇ ਸਕੂਲ ਨੇੜੇ ਲੱਗੇ ਭਗਵਾਨ ਵਾਲਮੀਕਿ ਜੀ ਦੇ ਫਲੈਕਸ ਬੋਰਡ ਨੂੰ ਕਿਸੇ ਨਾਮਾਲੂਮ ਵਿਅਕਤੀਆਂ ਵੱਲੋਂ ਫਾੜ ਕੇ ਸੁੱਟ ਦਿੱਤਾ ਗਿਆ ਸੀ ਜਿਸ ਸਬੰਧੀ ਮਿਲੀ ਸ਼ਿਕਾਇਤ ਦੇ ਆਧਾਰ 'ਤੇ ਪੁਲਸ ਵੱਲੋਂ ਅਣਪਛਾਤੇ ਖਿਲਾਫ਼ ਮਾਮਲਾ ਦਰਜ ਕਰਕੇ ਮਾਮਲੇ ਦੀ ਗੰਭੀਰਤਾ ਨਾਲ ਤਫਤੀਸ਼ ਕੀਤੀ ਗਈ ਤੇ ਮਾਮਲੇ 'ਚ ਮੰਗਲਵਾਰ ਨੂੰ ਪੁਲਸ ਨੇ ਬਲਜਿੰਦਰ ਸਿੰਘ ਤੇ ਦਵਿੰਦਰ ਸਿੰਘ ਦੋਵੇਂ ਵਾਸੀ ਭਵਾਨੀਗੜ ਨੂੰ ਫਲੈਕਸ ਫਾੜਨ ਦੇ ਦੋਸ਼ ਹੇਠ ਗ੍ਰਿਫਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਜਿਕਰਯੋਗ ਹੈ ਕਿ ਫਲੈਕਸ ਬੋਰਡ ਫਾੜੇ ਜਾਣ ਤੋਂ ਬਾਅਦ ਸੈਂਟਰਲ ਵਾਲਮੀਕਿ ਸਭਾ ੲਿੰਡੀਅਾ ਦੇ ਕਾਰਕੁੰਨਾ ਸਮੇਤ ਵਾਲਮੀਕਿ ਸਮਾਜ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਸੀ ਤੇ ਸਮਾਜ ਦੇ ਲੋਕਾਂ ਨੇ ਪੁਲਸ ਪ੍ਰਸ਼ਾਸਨ ਤੋਂ ਦੋਸ਼ੀਆਂ ਨੂੰ ਬੇਨਕਾਬ ਕਰਕੇ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਸੀ।
ਕਾਬੂ ਕੀਤੇ ਦੋਸ਼ੀ ਪੁਲਸ ਪਾਰਟੀ ਨਾਲ।