ਖਮਾਣੋਂ : 24 ਮਈ (ਹਰਜੀਤ ਸਿੱਧੂ)
ਸ਼ਹੀਦ ਹਰਨੇਕ ਸਿੰਘ ਵੈਲਫੇਅਰ ਕਲੱਬ ਮਨਸੂਰਪੁਰ ਵੱਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਸਰਕਾਰੀ ਸਕੂਲ ਦੇ ਬੱਚਿਆਂ ਨੂੰ ਬਿਸਕੁਟ ਵੰਡੇ ਗਏ ਅਤੇ ਕੋਵਿਡ 19 ਵਰਗੀ ਭਿਆਨਕ ਬਿਮਾਰੀ ਬਾਰੇ ਬੱਚਿਆਂ ਨੂੰ ਜਾਗਰੂਕ ਕੀਤਾ ਗਿਆ ਅਤੇ ਕਲੱਬ ਦੇ ਮੈਂਬਰਾਂ ਵੱਲੋਂ ਸਾਰੇ ਪਿੰਡ ਵਾਸੀਆਂ ਨੂੰ ਕਿਹਾ ਕਿ ਘਰ ਤੋਂ ਬਾਹਰ ਨਿਕਲਣ ਵੇਲੇ ਮਾਸਕ ਦੀ ਵਰਤੋਂ ਕਰੋ ਆਪਣੇ ਹੱਥਾਂ ਨੂੰ ਵਾਰ-ਵਾਰ ਧੋਵੋ ਸੋਸ਼ਲ ਡਿਸਟੈਂਸ ਬਣਾ ਕੇ ਰੱਖੋ ਤਾਂ ਹੀ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ ਇਸ ਮੌਕੇ ਮਨਪ੍ਰੀਤ ਸਿੰਘ ਪੂਨੀਆ ਡਾਇਰੈਕਟਰ ਗਲੋਬਲ ਇੰਸਟੀਚਿਊਟ ਖਮਾਣੋਂ ਵੱਲੋਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਿਰਫ ਸਰਕਾਰੀ ਸਕੂਲਾਂ ਵਿੱਚ ਦਾਖਲਾ ਕਰਾਉਣ ਉਨ੍ਹਾਂ ਕਿਹਾ ਕਿ ਲੋਕਡਾਉਨ ਦੋਰਾਨ ਸਾਰੇ ਧੰਦੇ ਬੰਦ ਹੋ ਗਏ ਹਨ ਤੇ ਆਮ ਇਨਸਾਨ ਤੇ ਇਸ ਦਾ ਬਹੁਤ ਬੁਰਾ ਅਸਰ ਪਿਆ ਹੈ ਪ੍ਰਾਈਵੇਟ ਸਕੂਲ ਆਪਣੀਆਂ ਮਨਮਰਜ਼ੀਆਂ ਕਰ ਰਹੇ ਹਨ ਸਾਨੂੰ ਇਨ੍ਹਾਂ ਦੀ ਲੁੱਟ ਤੋਂ ਬਚਣ ਦੀ ਲੋੜ ਹੈ ਇਸ ਮੌਕੇ ਮੇਜਰ ਸਿੰਘ ਸਾਬਕਾ ਸਰਪੰਚ, ਮਨਪ੍ਰੀਤ ਸਿੰਘ ਪੂਨੀਆਂ, ਪਰਮਜੀਤ ਸਿੰਘ ਗੋਲਡੀ, ਬਲਵਿੰਦਰ ਸਿੰਘ ਅਤੇ ਮਲਕੀਤ ਸਿੰਘ ਗ੍ਰੰਥੀ ਆਦਿ ਹਾਜ਼ਰ ਸਨ। ਬੱਚਿਆਂ ਨੂੰ ਬਿਸਕੁਟ ਵੰਡਦੇ ਕਲੱਬ ਦੇ ਮੈਂਬਰ