ਖੰਨਾ 18 ਜੁਲਾਈ (ਇੰਦਰਜੀਤ ਸਿੰਘ ਦੈਹਿੜੂ ) ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਆਗੂ ਸੁਖਦੇਵ ਸਿੰਘ ਬੈਨੀਪਾਲ,ਸੁਖਪਾਲ ਸਿੰਘ ਧਰੌੜ,ਹਰਵਿੰਦਰ ਸਿੰਘ ਹੈਪੀ,ਜਗਰੂਪ ਸਿੰਘ ਢਿੱਲੋਂ ਨੇ ਅੱਜ ਸਰਕਾਰ ਵੱਲੋਂ ਮੁਜਾਜਮ ਮਾਰੂ ਫੈਸਲਿਆਂ ਦੀ ਨਿਖੇਧੀ ਕਰਦਿਆਂ ਰੋਸ ਪ੍ਗਟ ਕੀਤਾ ਅਤੇ ਪੱਤਰਕਾਰਾਂ ਨੂੰ ਦਸਿਆ ਕਿ ਪੰਜਾਬ ਦੇ ਮੁਲਾਜ਼ਮ ਤੇ ਸਮੁੱਚਾ ਅਧਿਆਪਕ ਵਰਗ ਕਰੋਨਾ ਮਹਾਂਮਾਰੀ ਦੇ ਦੌਰਾਨ ਫਰੰਟ ਤੇ ਲੜਾਈ ਲੜ ਰਿਹਾ ਹੈ। ਦੂਸਰੇ ਪਾਸੇ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਦੀ ਜ਼ਿੰਦਗੀ ਨਾਲ ਲਗਾਤਾਰ ਖਿਲਵਾੜ ਕੀਤਾ ਜਾ ਰਿਹਾ ਹੈ। ਓਹਨਾ ਸਰਕਾਰ ਤੇ ਦੋਸ਼ ਲਾਉਦਾ ਕਿਹਾ ਕਿ ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ ਲਈ ਮੁਲਾਜ਼ਮ ਜਥੇਬੰਦੀਆਂ ਲਗਾਤਾਰ ਸੰਘਰਸ਼ ਕਰ ਰਹੀਆਂ ਹਨ ਪਰ ਪੰਜਾਬ ਸਰਕਾਰ ਮੁਲਾਜ਼ਮਾਂ ਦੇ ਭਵਿੱਖ ਤੇ ਬੁਢਾਪੇ ਵੱਲ ਕੋਈ ਧਿਆਨ ਨਹੀਂ ਦੇ ਰਹੀ। ਸਗੋਂ ਪੰਜਾਬ ਸਰਕਾਰ ਨੇ ਇੱਕ ਹੋਰ ਮੁਲਾਜ਼ਮ ਵਿਰੋਧੀ ਫੈਸਲੇ ਨੂੰ ਲਾਗੂ ਕਰਕੇੰ ਪੰਜਾਬ ਦੇ ਪੇ-ਕਮਿਸ਼ਨ ਦਾ ਭੋਗ ਪਾਉਣ ਦੀ ਤਿਆਰੀ ਕਰ ਲਈ ਹੈ। ਵਿੱਤ ਪ੍ਰਸੋਨਲ ਵਿਭਾਗ ਵੱਲੋਂ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਪੱਤਰ ਲਿਖਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਆਉਣ ਵਾਲੇ ਸਮੇਂ ਵਿੱਚ ਮੁਲਾਜ਼ਮਾਂ ਦੀ ਭਰਤੀ ਕੇਂਦਰੀ ਸਰਕਾਰ ਦੇ ਪੇ-ਸਕੇਲ ਅਨੁਸਾਰ ਕੀਤੀ ਜਾਵੇ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਤਾਂ ਕੇਂਦਰ ਦੇ ਪੇ-ਸਕੇਲ ਨਾਲ ਮੁਲਾਜ਼ਮਾਂ ਦੀ ਭਰਤੀ ਸ਼ੁਰੂ ਕਰ ਦਿੱਤੀ ਗਈ ਹੈ। ਆਗੂਆਂ ਵੱਲੋਂ ਇਸ ਫੈਸਲੈ ਦੀ ਸਖਤ ਨਿਖੇਧੀ ਕੀਤੀ ਹੈ। ਸੁਖਦੇਵ ਬੈਨੀਪਾਲ ਤੇ ਸੁਖਪਾਲ ਧਰੌੜ ਦੱਸਿਆ ਕਿ ਅਧਿਆਪਕ ਲਗਾਤਾਰ ਕਰੋਨਾ ਦੀ ਲੜਾਈ ਦੇ ਨਾਲ-ਨਾਲ ਬੱਚਿਆਂ ਨੂੰ ਸਕੂਲਾਂ ਵਿੱਚ ਦਾਖਲਾ,ਆਨਲਾਈਨ ਸਿੱਖਿਆ ਦੇ ਰਹੇ ਹਨ,ਦੂਸਰੇ ਪਾਸੇ ਜ਼ਿਲ੍ਹੇ ਦੇ ਸਿੱਖਿਆ ਅਧਿਕਾਰੀਆਂ ਵੱਲੋਂ ਅਧਿਆਪਕਾਂ ਨੂੰ ਦਾਖਲੇ ਦੇ ਨਾਂ ਤੇ ਮਾਨਸਿਕ ਤੌਰ ਤੇ ਪ੍ਰੇਸ਼ਾਨ ਅਤੇ ਜ਼ਲੀਲ ਕੀਤਾ ਜਾ ਰਿਹਾ। ਸਮੂਹ ਜਥੇਬੰਦੀਆਂ ਵੱਲੋਂ ਅਜਿਹੇ ਅਧਿਕਾਰੀਆਂ ਦੇ ਖ਼ਿਲਾਫ਼ ਸਖ਼ਤ ਨਿੰਦਾ ਕੀਤੀ। ਇੱਕ ਪਾਸੇ ਲੁਧਿਆਣਾ ਦੇ ਅਧਿਆਪਕਾਂ ਨੇ ਪੰਜਾਬ ਵਿੱਚ ਸਭ ਤੋਂ ਵੱਧ ਬੱਚੇ ਦਾਖਲ ਕਰਕੇ,ਬੱਚਿਆਂ ਨੂੰ ਆਨਲਾਇਨ ਸਿੱਖਿਆ ਵਿੱਚ ਮੋਹਰੀ ਜਿਲ੍ਹਾ ਬਣਾਇਆ ਹੈ ਦੂਸਰੇ ਪਾਸੇ ਅਧਿਕਾਰੀਆਂ ਵੱਲੋਂ ਅਧਿਆਪਕਾਂ ਦੀਆਂ ਪ੍ਰਮੋਸ਼ਨਾਂ ਨਾ ਕਰਨ ਤੇ ਲਗਾਤਾਰ ਟਾਲ ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ ਜਦੋਂ ਕਿ ਪੰਜਾਬ ਦੇ ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਪ੍ਰਮੋਸ਼ਨਾਂ ਹੋ ਚੁੱਕੀਆਂ ਹਨ।ਹਰਵਿੰਦਰ ਸਿੰਘ ਹੈਪੀ ਤੇ ਜਗਰੂਪ ਸਿੰਘ ਢਿੱਲੋਂ ਨੇ ਪੰਜਾਬ ਦੇ ਅਧਿਆਪਕਾਂ ਦੀਆਂ ਲਗਾਤਾਰ ਗ਼ੈਰ ਜ਼ਰੂਰੀ ਲਗਾਈਆਂ ਜਾ ਰਹੀਆਂ ਡਿਊਟੀਆਂ ਵਿੱਚ ਹੁਣ ਵਿਦੇਸ਼ਾਂ ਤੋ ਆਉਣ ਵਾਲੇ ਪ੍ਵਾਸੀ ਭਾਰਤੀਆਂ ਨੂੰ ਏਅਰਪੋਰਟ ਤੋਂ ਲੈ ਕੇ ਆਉਣ ਦੀ ਲਗਾਈ ਡਿਊਟੀ ਦੀ ਸਖਤ ਨਿਖੇਧੀ ਕੀਤੀ ਹੈ। ਓਹਨਾ ਸਰਕਾਰ ਤੋਂ ਇਸ ਮੁਲਾਜਮ ਮਾਰੂ ਫੈਸਲਿਆਂ ਨੂੰ ਵਾਪਸ ਲੈਣ ਦੀ ਮੰਗ ਕੀਤੀ।