8 ਨੂੰ ਗੁਰਦੁਆਰਾ ਮੰਜੀ ਸਾਹਿਬ ਵਿਖੇ ਹੋਵੇਗੀ ਅਕਾਲੀ ਦਲ ਦੀ ਵਿਸ਼ੇਸ਼ ਮੀਟਿੰਗ

ਖੰਨਾ 5 ਅਗਸਤ (ਇੰਦਰਜੀਤ ਸਿੰਘ ਦੈਹਿੜੂ)-ਗੋਆ ਦੇ ਮਹਾਨ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੂੰ 15 ਅਗਸਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਸਬੰਧੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਹਲਕਾ ਖੰਨਾ, ਹਲਕਾ ਪਾਇਲ, ਹਲਕਾ ਸਾਹਨੇਵਾਲ, ਹਲਕਾ ਸਮਰਾਲਾ, ਇਨ੍ਹਾਂ ਚਾਰ ਹਲਕਿਆਂ ਦੀ 8 ਅਗਸਤ ਨੂੰ ਸਵੇਰੇ 10 ਵਜੇ ਦੇ ਕਰੀਬ ਸਾਬਕਾ ਜ਼ਿਲ੍ਹਾ ਪ੍ਰਧਾਨ ਜਥੇਦਾਰ ਰਘਵੀਰ ਸਿੰਘ ਸਹਾਰਨ ਮਾਜਰਾ ਦੀ ਅਗਵਾਈ ਹੇਠ ਇਕ ਵਿਸ਼ੇਸ਼ ਮੀਟਿੰਗ ਕੀਤੀ ਜਾ ਰਹੀ ਹੈ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਜ਼ਿਲ੍ਹਾ ਪ੍ਰਧਾਨ ਜਥੇਦਾਰ ਰਘਵੀਰ ਸਿੰਘ ਸਹਾਰਨ ਮਾਜਰਾ ਤੇ ਹਲਕਾ ਸਮਰਾਲਾ ਦੇ ਇੰਚਾਰਜ ਜਥੇਦਾਰ ਸੰਤਾ ਸਿੰਘ ਉਮੈਦਪੁਰੀ ਨੇ ਦੱਸਿਆ ਕਿ ਇਸ ਵਾਰ ਚੱਲ ਰਹੀ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਚਾਰੇ ਹਲਕਿਆਂ ਦੇ ਅਕਾਲੀ ਦਲ ਬਾਦਲ ਦੇ ਪ੍ਰਮੁੱਖ ਆਗੂ ਤੇ ਵਰਕਰ ਹਾਜ਼ਰ ਹੋਣਗੇ ਤੇ ਉਨ੍ਹਾਂ ਨਾਲ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਇਨ੍ਹਾਂ ਆਗੂਆਂ ਨੇ ਇਹ ਵੀ ਦੱਸਿਆ ਕਿ ਕੋਰੋਨਾ ਮਹਾਂਮਾਰੀ ਦਾ ਖਿਆਲ ਕਿਸ ਜ਼ਰੀਏ ਰੱਖਣਾ ਹੈ ਤੇ ਹੋਰ ਵੀ ਕਈ ਮੁੱਦਿਆਂ ਦੀ ਵਿਚਾਰ ਚਰਚਾ ਹੋਵੇਗੀ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਐੱਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਭੌਰਲਾ, ਬਲਾਕ ਖੰਨਾ ਦੇ ਸਾਬਕਾ ਪ੍ਰਧਾਨ ਮੋਹਨ ਸਿੰਘ ਜਟਾਣਾ, ਅਕਾਲੀ ਯੂਥ ਆਗੂ ਗੁਰਜੰਟ ਸਿੰਘ ਜੰਟੀ ਬੀਜਾ ਆਦਿ ਹਾਜ਼ਰ ਸਨ ।
ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਆਗੂ