7 ਨੂੰ ਲੋਕ ਇਨਸਾਫ ਪਾਰਟੀ ਵੱਲੋਂ ਘੇਰਿਆ ਜਾਵੇਗਾ ਮੋਤੀ ਮਹਿਲ - ਤਲਵਿੰਦਰ ਸਿੰਘ ਮਾਨ

ਭਵਾਨੀਗੜ 5 ਸਤੰਬਰ (ਗੁਰਵਿੰਦਰ ਸਿੰਘ )ਪੰਜਾਬ ਵਿੱਚ ਐਸ.ਸੀ/ਬੀ.ਸੀ. ਵਿਦਿਆਰਥੀਆਂ ਦੇ ਵਜੀਫਾ ਘੁਟਾਲੇ ਵਿੱਚ ਵਿਭਾਗ ਦੀ ਡਿਪਟੀ ਸੈਕਟਰੀ ਵੱਲੋਂ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਗਿੱਲ ਨੂੰ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਇਨ੍ਹਾਂ ਦੋਵਾਂ ਨੂੰ ਗਿ੍ਫ਼ਤਾਰ ਕਰਵਾਉਣ ਲਈ ਸਿਆਸੀ ਪਾਰਟੀਆ ਅਤੇ ਸਮਾਜ ਸੇਵੀ ਜੱਥੇਬੰਦੀਆਂ ਵੱਲੋਂ ਪੂਰੇ ਪੰਜਾਬ ਵਿੱਚ ਧਰਨੇ-ਮੁਜ਼ਾਹਰੇ ਕੀਤੇ ਜਾ ਰਹੇ ਹਨ ਜਿਸ ਦੇ ਤਹਿਤ ਬੀਤੇ ਦਿਨੀਂ ਲੋਕ ਇਨਸਾਫ ਪਾਰਟੀ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਡੀਸੀ ਦਫ਼ਤਰਾਂ ਦੇ ਅੱਗੇ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਵੀ ਰੋਸ ਮੁਜ਼ਾਹਰੇ ਕੀਤੇ ਗਏ ਸਨ ਅਤੇ ਮੰਗ ਪੱਤਰ ਰਾਹੀਂ ਮੁੱਖ ਮੰਤਰੀ ਨੂੰ 7 ਤਰੀਖ ਨੂੰ ਤੱਕ ਸਾਧੂ ਸਿੰਘ ਧਰਮਸੋਤ ਨੂੰ ਕੈਬਨਿਟ ਚੋਂ ਬਰਖਾਸਤ ਕਰਨ ਅਤੇ ਸੀ ਬੀ ਆਈ ਨੂੰ ਜਾਂਚ ਦੇਣ ਦਾ ਅਲਟੀਮੈਟਮ ਦਿੱਤਾ ਗਿਆ ਸੀ। ਪਰ ਕਾਰਵਾਈ ਨਾ ਹੋਣ ਕਰਕੇ ਹੁਣ ਲੋਕ ਇਨਸਾਫ਼ ਪਾਰਟੀ ਵੱਲੋਂ ਇਨ੍ਹਾਂ ਦੋਵਾਂ ਨੂੰ ਗਿ੍ਫ਼ਤਾਰ ਕਰਵਾਉਣ ਲਈ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਵਿੱਚ ਮਿਤੀ 7 ਸਤੰਬਰ ਦਿਨ ਸੋਮਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੇ ਘਰ ਮੋਤੀ ਮਹਿਲ ਪਟਿਆਲਾ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਲੋਕ ਇਨਸਾਫ਼ ਪਾਰਟੀ (ਯੂਥ ਵਿੰਗ) ਦੇ ਕੌਮੀ ਪ੍ਰਧਾਨ ਤਲਵਿੰਦਰ ਸਿੰਘ ਮਾਨ ਨੇ ਦੱਸਿਆ ਕਿ ਸਾਡੀ ਪਾਰਟੀ ਵੱਲੋਂ 7 ਸਤੰਬਰ ਨੂੰ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਵਿੱਚ ਇੱਕ ਵੱਡਾ ਇਕੱਠ ਕਰਕੇ ਮੋਤੀ ਮਹਿਲ ਪਟਿਆਲਾ ਦਾ ਘਿਰਾਓ ਕਰਦਿਆਂ ਮੁੱਖ ਮੰਤਰੀ ਪੰਜਾਬ ਕੋਲੋਂ ਵਜੀਫ਼ਾ ਘੁਟਾਲੇ ਵਿੱਚ ਦੋਸ਼ੀ ਠਹਿਰਾਏ ਗਏ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸਹਾਇਕ ਡਰਾਇਕਟਰ ਪਰਮਿੰਦਰ ਸਿੰਘ ਗਿੱਲ ਨੂੰ ਗਿ੍ਫ਼ਤਾਰ ਕਰਵਾਉਣ ਦੀ ਮੰਗ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਪਾਰਟੀ ਵਰਕਰਾਂ ਅਤੇ ਇਲਾਕੇ ਦੇ ਆਮ ਲੋਕਾਂ ਨੂੰ ਨੂੰ ਵੱਡੀ ਗਿਣਤੀ ਵਿੱਚ ਧਰਨੇ ਵਿੱਚ ਸ਼ਾਮਿਲ ਹੋਣ ਦੀ ਵੀ ਅਪੀਲ ਕੀਤੀ।