ਭਵਾਨੀਗੜ੍ਹ, 8 ਸਤੰਬਰ {ਗੁਰਵਿੰਦਰ ਸਿੰਘ} ਬਲਾਕ ਭਵਾਨੀਗੜ੍ਹ ਦੇ ਨੇੜਲੇ ਪਿੰਡ ਸਕਰੌਦੀ ਵਿਖੇ ਅੱਜ ਟਰੀਟਮੈਂਟ ਪਲਾਂਟ ਦਾ ਕੰਮ ਸ਼ੁਰੂ ਕਰਵਾਇਆ ਗਿਆ। ਜਿਲ੍ਹਾ ਪ੍ਰੀਸ਼ਦ ਦੀ ਚੇਅਰਪਰਸ਼ਨ ਬੀਬੀ ਜਸਵੀਰ ਕੌਰ ਨੇ ਦੱਸਿਆ ਕਿ 19 ਲੱਖ 78000 ਰੁਪਏ ਦੀ ਲਾਗਤ ਨਾਲ ਬਣਨ ਵਾਲੇ ਇਸ ਟਰੀਟਮੈਂਟ ਦਾ ਕੰਮ ਪਿੰਡ ਦੇ ਪੁਰਾਣੇ ਛੱਪੜ ਵਾਲੀ ਜਗ੍ਹਾ 'ਤੇ ਲਗਾਇਆ ਜਾ ਰਿਹਾ ਹੈ। ਬੀਬੀ ਜਸਵੀਰ ਕੌਰ ਨੇ ਦੱਸਿਆ ਕਿ ਲੋਕ ਨਿਰਮਾਣ ਮੰਤਰੀ ਵਿਜੇਇੰਦਰ ਸਿੰਗਲਾ ਵਲੋਂ ਹਰੇਕ ਪਿੰਡ ਵਿਚ ਟਰੀਟਮੈਂਟ ਪਲਾਂਟ ਲਗਾਏ ਜਾ ਰਹੇ ਹਨ ਜਿੰਨ੍ਹਾਂ ਵਿਚ ਹਰੇਕ ਵਿਚ ਲੱਖਾਂ ਤੋਂ ਕਰੋੜ ਰੁਪਏ ਤੱਕ ਖਰਚ ਕੀਤੇ ਜਾ ਰਹੇ ਹਨ ਤਾਂ ਜੋ ਪਿੰਡਾਂ ਵਿਚ ਸਫਾਈ ਅਤੇ ਪਾਣੀ ਦੀ ਸਾਂਭ-ਸੰਭਾਲ ਕੀਤੀ ਜਾਵੇ। ਉਹਨਾਂ ਦੱਸਿਆ ਕਿ ਇਹਨਾਂ ਟਰੀਟਮੈਂਟ ਪਲਾਟ ਦੇ ਨਾਲ ਜਿੱਥੇ ਪਾਣੀ ਦੀ ਬੱਚਤ ਹੋਵੇਗੀ ਉਥੇ ਹੀ ਇਸ ਟਰੀਟਮੈਂਟ ਪਲਾਟ ਦੇ ਆਲੇ ਦੁਆਲੇ ਬੂਟੇ ਲਗਾਏ ਜਾਣਗੇ ਜਿੱਥੇ ਲੋਕ ਸਵੇਰੇ ਸ਼ਾਮ ਸੈਰ ਕਰ ਸਕਣਗੇ ਅਤੇ ਲੋਕਾਂ ਨੂੰ ਬਿਮਾਰੀਆਂ ਤੋਂ ਛੁਟਕਾਰਾ ਮਿਲੇਗਾ। ਇਸ ਮੌਕੇ ਕਰਮਜੀਤ ਸਿੰਘ, ਇੰਦਰਜੀਤ ਸਿੰਘ, ਦਵਿੰਦਰ ਸਿੰਘ, ਅਵਤਾਰ ਸਿੰਘ, ਕਰਮਜੀਤ ਸਿੰਘ ਗਰੇਵਾਲ, ਸੁਖਵਿੰਦਰ ਸਿੰਘ, ਦਲਜੀਤ ਸਿੰਘ ਬਿੱਟੂ ਚੇਅਰਮੈਨ ਪਸਵਕ ਕਮੇਟੀ ਆਦਿ ਹਾਜਰ ਸਨ।
ਟਰੀਟਮੈਂਟ ਪਲਾਟ ਦਾ ਕੰਮ ਸ਼ੁਰੂ ਕਰਵਾਉਂਦੇ ਹੋਏ ਚੇਅਰਪਰਸ਼ਨ ਸਕਰੌਦੀ।