ਭਵਾਨੀਗੜ, 26 ਸਤੰਬਰ (ਗੁਰਵਿੰਦਰ ਸਿੰਘ) ਪੰਜਾਬ ਪਾਵਰਕਾਮ ਭਵਾਨੀਗੜ੍ਹ ਦੇ ਸਮੂਹ ਮੁਲਾਜ਼ਮਾਂ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਆਰਡੀਨੈਂਸਾਂ ਖਿਲਾਫ ਰੋਸ਼ ਪ੍ਰਦਰਸ਼ਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ।
ਇਸ ਮੌਕੇ ਮੁਲਾਜਮ ਆਗੂ ਪ੍ਰੀਤਮ ਸਿੰਘ, ਤਾਰਾ ਸਿੰਘ ਫੱਗੂਵਾਲਾ, ਰੋਹੀ ਰਾਮ, ਕਰਨੈਲ ਸਿੰਘ ਬਾਲਦ ਕਲਾਂ ਅਤੇ ਹੰਸ ਰਾਜ ਭਵਾਨੀਗੜ੍ਹ ਨੇ ਕੇਂਦਰ ਦੀ ਮੋਦੀ ਸਰਕਾਰ ਨੇ ਤਿੰਨ ਆਰਡੀਨੈਂਸ ਪਾਸ ਕਰਕੇ ਨਾ ਸਿਰਫ਼ ਦੇਸ਼ ਦੇ ਕਿਸਾਨਾਂ ਨੂੰ ਖ਼ਤਮ ਕਰਨ ਦਾ ਰਾਹ ਚੁਣ ਲਿਆ ਹੈ, ਸਗੋਂ ਸਮੁੱਚੀ ਆਰਥਿਕਤਾ ਨੂੰ ਹੀ ਬਰਬਾਦ ਕਰਨ ਦਾ ਰੁਖ਼ ਅਖਤਿਆਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਬਿੱਲਾਂ ਨਾਲ ਸੂਬਿਆਂ ਦੇ ਅਧਿਕਾਰਾਂ ਨੂੰ ਵੀ ਖੋਹ ਲਿਆ ਹੈ। ਉਨ੍ਹਾਂ ਪੰਜਾਬ ਦੇ ਸਮੂਹ ਮੁਲਾਜ਼ਮ ਦੀ ਤਰਫੋਂ ਆਪਣੇ ਕਿਸਾਨ ਭਰਾਵਾਂ ਦੇ ਹੱਕਾਂ ਦੀ ਲੜਾਈ ਨੂੰ ਡਟਵੀਂ ਹਿਮਾਇਤ ਕਰਨ ਦਾ ਐਲਾਨ ਕੀਤਾ। ਇਸ ਮੌਕੇ ਮੁਲਾਜਮਾਂ ਨੇ ਮੋਦੀ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜ਼ੀ ਕੀਤੀ।
ਭਵਾਨੀਗੜ੍ਹ ਵਿਖੇ ਮੁੱਖ ਮਾਰਗ ਤੇ ਮੋਦੀ ਦਾ ਪੁਤਲਾ ਫੂਕਦੇ ਹੋਏ ਮੁਲਾਜਮ।