ਪਟਵਾਰੀ ਤੇ ਸਕੱਤਰ ਦਾ ਕਿਸਾਨਾਂ ਵਲੋ ਘਿਰਾਓ

ਭਵਾਨੀਗੜ੍ਹ  ,12 ਅਕਤੂਬਰ ਗੁਰਵਿੰਦਰ ਸਿੰਘ ( ਭਵਾਨੀਗੜ )ਇੱਥੋਂ ਨੇੜਲੇ ਪਿੰਡ ਬਲਿਆਲ ਵਿਖੇ ਪਰਾਲੀ ਸਾੜਨ ਸਬੰਧੀ ਗਿਰਦਾਵਰੀ ਕਥਿਤ ਗਿਰਦਾਵਰੀ ਕਰਨ ਲਈ ਖੇਤਾਂ ਵਿੱਚ ਪਹੁੰਚੇ ਪਟਵਾਰੀ ਅਤੇ ਸਕੱਤਰ ਦਾ ਭਾਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਕਿਸਾਨਾਂ ਨੇ ਘਿਰਾਓ ਕਰ ਲਿਆ  । ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਸੁਖਵਿੰਦਰ ਸਿੰਘ ਬਲਿਆਲ ਨੇ ਕਿਹਾ ਕਿ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਮਜਬੂਰ ਹੋ ਕੇ ਲਾਉਂਦੇ ਹਨ  । ਪਰਾਲੀ ਦੇ ਧੂੰਏਂ ਦੇ ਪ੍ਰਦੂਸ਼ਣ ਦਾ ਸਭ ਤੋਂ ਪਹਿਲਾਂ ਕਿਸਾਨ ਅਤੇ ਮਜਦੂਰ ਹੀ ਸ਼ਿਕਾਰ ਹੁੰਦੇ ਹਨ  । ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨੂੰ ਰੋਕਣ ਤੋਂ ਪਹਿਲਾਂ ਸਰਕਾਰ ਨੂੰ ਫੈਕਟਰੀਆਂ ਦੇ ਪ੍ਰਦੂਸ਼ਣ ਤੇ ਕੰਟਰੋਲ ਕਰਨਾ ਚਾਹੀਦਾ ਹੈ  ।ਕਿਸਾਨ ਆਗੂਆਂ ਨੇ ਕਿਹਾ ਕਿ ਪਰਾਲੀ ਦੀ ਅੱਗ ਨੂੰ ਰੋਕਣ ਲਈ ਸਰਕਾਰ ਕਿਸਾਨਾਂ ਨੂੰ ਪਰਾਲੀ ਸੰਭਾਲਣ ਦਾ ਮੁਆਵਜਾ ਦੇਣ ਦਾ ਐਲਾਨ ਕਰੇ  । ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨਾਲ ਕਿਸਾਨਾਂ ਦੀ ਕੋਈ ਨਿੱਜੀ ਲੜਾਈ ਨਹੀਂ ਹੈ, ਸਗੋਂ ਇਹ ਸਾਡੇ ਹੀ ਪਰਿਵਾਰਾਂ ਦੇ ਮੈਂਬਰ ਹਨ । ਉਨਾਂ ਸਰਕਾਰ ਨੂੰ ਤਾੜਨਾ ਕੀਤੀ ਕਿ ਸਰਕਾਰ ਦੀ ਧੱਕੇਸ਼ਾਹੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ  ।ਇਸੇ ਦੌਰਾਨ ਸੁਮਨਦੀਪ ਸਿੰਘ ਪਟਵਾਰੀ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਹ ਖੁਦ ਕਿਸਾਨ ਹਨ ਅਤੇ ਕਿਸਾਨਾਂ ਦੀ ਸਹਿਮਤੀ ਤੋਂ ਬਿਨਾਂ ਕੋਈ ਕਾਰਵਾਈ ਨਹੀਂ ਕਰਨਗੇ  ।