ਭਵਾਨੀਗੜ (ਗੁਰਵਿੰਦਰ ਸਿੰਘ ਰੋਮੀ)ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਵੱਲੋਂ ਪਿੰਡ ਨਾਗਰਾ ਵਿਖੇ ਇਸ ਸਾਲ ਮਨਰੇਗਾ ਕਾਮਿਆਂ ਨੂੰ ਕੰਮ ਕਾਰ ਨਾ ਮਿਲਣ ਖ਼ਿਲਾਫ਼ ਡਾ ਭੀਮ ਰਾਓ ਅੰਬੇਦਕਰ ਪਾਰਕ ਭਵਾਨੀਗੜ ਵਿਖੇ ਰੋਸ ਰੈਲੀ ਕਰਨ ਉਪਰੰਤ ਬੀਡੀਪੀਓ ਦਫ਼ਤਰ ਤੱਕ ਰੋਸ ਮਾਰਚ ਕੀਤਾ ਅਤੇ ਧਰਨਾ ਲਗਾਇਆ ਗਿਆ । ਧਰਨੇ ਚ ਇਕੱਠੇ ਹੋਏ ਮਨਰੇਗਾ ਕਾਮਿਆਂ ਨੂੰ ਸੰਬੋਧਨ ਕਰਦਿਆਂ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ )ਦੇ ਸੂਬਾ ਪ੍ਰਧਾਨ ਸੰਜੀਵ ਮਿੰਟੂ ,ਜ਼ਿਲ੍ਹਾ ਪ੍ਰਧਾਨ ਧਰਮਪਾਲ ਸਿੰਘ ਨੇ ਕਿਹਾ ਕਿ ਪਿੰਡ ਨਾਗਰਾ ਅੰਦਰ ਪਿਛਲੇ ਇੱਕ ਸਾਲ ਤੋਂ ਵੱਧ ਸਮਾਂ ਪਰ ਮਨਰੇਗਾ ਮਜ਼ਦੂਰਾਂ ਨੂੰ ਕੋਈ ਵੀ ਕੰਮ ਨਹੀਂ ਦਿੱਤਾ ਗਿਆ ।ਜਿਕਰਯੋਗ ਵਾਲੀ ਗੱਲ ਇਹ ਹੈ ਕਿ ਜਦੋਂ ਪਿੰਡ ਦੇ ਮਨਰੇਗਾ ਮਜ਼ਦੂਰ ਇਕੱਠੇ ਹੋ ਕੇ ਪਿੰਡ ਦੀ ਪੰਚਾਇਤ ਕੋਲ ਆਪਣੇ ਕੰਮ ਨੂੰ ਲੈ ਕੇ ਆਪਣੀ ਗੱਲ ਰੱਖੀ ਤਾਂ ਪੰਚਾਇਤ ਕੋਲੋ ਨਮੋਸ਼ੀ ਤੋਂ ਇਲਾਵਾ ਮਜ਼ਦੂਰਾਂ ਦੇ ਕੁਝ ਵੀ ਪੱਲੇ ਨਾ ਪਿਆ ।ਇਸ ਗੱਲ ਤੋਂ ਖਫਾ ਹੋ ਕੇ ਮਜ਼ਦੂਰਾਂ ਨੇ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਅੱਜ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਅਗਵਾਈ ਵਿੱਚ ਪੰਚਾਇਤ ਸੰਮਤੀ ਭਵਾਨੀਗਡ਼੍ਹ ਦਫ਼ਤਰ ਅੱਗੇ ਰੋਸ ਮਾਰਚ ਕਰਦਿਆਂ ਹੋਇਆ ਧਰਨਾ ਦਿੱਤਾ ਅਤੇ ਉਨ੍ਹਾਂ ਕਿਹਾ ਜਦੋਂ ਤਕ ਸਾਨੂੰ ਬੀਡੀਪੀਓ ਸਾਹਿਬ ਵੱਲੋਂ ਕੰਮ ਦਾ ਭਰੋਸਾ ਨਹੀਂ ਦਿੱਤਾ ਜਾਂਦਾ ਉਦੋਂ ਤੱਕ ਇਹ ਧਰਨਾ ਜਾਰੀ ਰਹੇਗਾ ।ਬੀ ਡੀ ਪੀ ਸਾਹਿਬ ਵੱਲੋਂ ਹਾਲਾਤਾਂ ਨੂੰ ਦੇਖਦਿਆਂ ਪਿੰਡ ਦੇ ਮਜ਼ਦੂਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਕ ਹਫਤੇ ਅੰਦਰ ਪਿੰਡ ਅੰਦਰ ਕੰਮ ਦਿੱਤਾ ਜਾਵੇਗਾ ।ਭਰੋਸਾ ਮਿਲਣ ਤੋਂ ਵਾਦ ਪਿੰਡ ਨਾਗਰਾ ਦੇ ਪਿੰਡ ਆਗੂ ਸੁਖਪਾਲ ਸਿੰਘ ,ਜਗਤਾਰ ਸਿੰਘ ,ਤਾਰਾ ਸਿੰਘ ,ਮਨਜੀਤ ਕੋੌਰ, ਅਮਰਜੀਤ ਕੌਰ ਸੁਖਪਾਲ ਸਿੰਘ ਜਗਤਾਰ ਸਿੰਘ ਤਾਰਾ ਸਿੰਘ ਮਨਜੀਤ ਕੌਰ ਕੌਰ ਨੇ ਕਿਹਾ ਕਿ ਜੇਕਰ ਇਕ ਹਫ਼ਤੇ ਅੰਦਰ ਸਾਡੇ ਮਜ਼ਦੂਰਾਂ ਨੂੰ ਕੰਮ ਨਾ ਮਿਲਿਆ ਤਾਂ ਇਸ ਮਸਲੇ ਨੂੰ ਲੈ ਕੇ ਜਥੇਬੰਦੀ ਦੀ ਅਗਵਾਈ ਹੇਠ ਸੰਘਰਸ਼ ਕੀਤਾ ਜਾਵੇਗਾ ਅੰਤ ਵਿਚ ਅੱਜ ਦੇ ਇਕੱਠ ਨੇ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਗਾਤਾਰ ਚੱਲ ਰਹੇ ਘੋਲ ਤਹਿਤ ਵੱਖ ਵੱਖ ਜਥੇਬੰਦੀਆਂ ਦੀ ਅਗਵਾਈ ਹੇਠ ਦਿੱਲੀ ਚੱਲੋ ਦੇ ਪ੍ਰੋਗਰਾਮ ਦੇ ਰਾਹ ਵਿੱਚ ਪਾਈਆਂ ਰੁਕਾਵਟਾਂ ਅਤੇ ਕਿਸਾਨਾਂ ਤੇ ਦਰਜ ਕੀਤੇ ਝੂਠੇ ਕੇਸਾਂ ਦੀ ਪੁਰਜ਼ੋਰ ਨਿਖੇਧੀ ਕੀਤੀ ਗਈ।ਧਰਨੇ ਦੀ ਸਮਾਪਤੀ ਜ਼ੋਰਦਾਰ ਨਾਅਰਿਆਂ ਨਾਲ ਕੀਤੀ ਗਈ ।