ਭਵਾਨੀਗੜ੍ਹ, 8 ਜਨਵਰੀ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੱਜ ਇੱਥੋਂ ਨੇੜਲੇ ਪਿੰਡ ਕਾਕੜਾ ਵਿਖੇ ਟਰੈਕਟਰਾਂ ਨਾਲ ਮਾਰਚ ਕੀਤਾ ਗਿਆ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਕਸ਼ਮੀਰ ਸਿੰਘ ਕਾਕੜਾ, ਇਕਾਈ ਪ੍ਰਧਾਨ ਮੇਜਰ ਸਿੰਘ ਚੱਠਾ, ਹਰਵਿੰਦਰ ਸਿੰਘ ਕਾਕੜਾ, ਪ੍ਰਿਤਪਾਲ ਸਿੰਘ ਗਿੱਲ, ਮਨਜਿੰਦਰ ਕੌਰ ਸਰਪੰਚ, ਬਾਬਾ ਬਲਬੀਰ ਸਿੰਘ, ਕਵਲਜੀਤ ਸਿੰਘ ਤੁੰਗ, ਰਾਣਾ ਪ੍ਰਧਾਨ, ਨਾਜਰ ਸਿੰਘ ਅਤੇ ਰਵਿੰਦਰ ਸਿੰਘ ਠੇਕੇਦਾਰ ਨੇ ਸੰਬੋਧਨ ਕੀਤਾ।