ਭਵਾਨੀਗੜ੍ਹ, 31 ਜਨਵਰੀ ( ਗੁਰਵਿੰਦਰ ਸਿੰਘ )ਖੇਤੀ ਕਾਨੂੰਨਾਂ ਖ਼ਿਲਾਫ਼ ਅੱਜ ਟੌਲ ਪਲਾਜ਼ਾ ਮਾਝੀ, ਟੌਲ ਪਲਾਜ਼ਾ ਕਾਲਾਝਾੜ ਅਤੇ ਪੈਟਰੌਲ ਪੰਪ ਬਾਲਦ ਕਲਾਂ ਵਿਖੇ ਧਰਨੇ ਜਾਰੀ ਹਨ। ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਟੌਲ ਪਲਾਜ਼ਾ ਮਾਝੀ ਵਿਖੇ ਧਰਨੇ ਦੌਰਾਨ ਸਨੀ ਐਕਟਿੰਗ ਇੰਸਟੀਚਿਊਟ ਸੰਗਰੂਰ ਵੱਲੋਂ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਨਾਟਕ ਖੇਡਿਆ ਗਿਆ। ਨਾਟਕ ਟੀਮ ਦੇ ਕਲਾਕਾਰਾਂ ਨੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ। ਇਸੇ ਤਰ੍ਹਾਂ ਟੌਲ ਪਲਾਜ਼ਾ ਕਾਲਾਝਾੜ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਅਜੈਬ ਸਿੰਘ ਲੱਖੇਵਾਲ, ਹਰਜਿੰਦਰ ਸਿੰਘ ਘਰਾਚੋਂ, ਨਵਜੋਤ ਕੌਰ ਚੰਨੋਂ ਦੀ ਅਗਵਾਈ ਹੇਠ ਲਗਾਏ ਧਰਨੇ ਵਿੱਚ ਉੱਘੇ ਪੰਜਾਬੀ ਗਾਇਕ ਪੰਮੀ ਬਾਈ, ਜਸਵਿੰਦਰ ਸੁਨਾਮੀ ਤੇ ਸਤਨਾਮ ਪੰਜਾਬੀ ਨੇ ਕਿਹਾ ਕਿ ਹਕੂਮਤੀ ਜਬਰ ਕਿਸਾਨਾਂ ਦੀ ਲਾਮਬੰਦੀ ਨੂੰ ਰੋਕ ਨਹੀਂ ਸਕਦਾ।