ਟੌਲ ਪਲਾਜਿਆਂ ਅਤੇ ਪੈਟਰੋਲ ਪੰਪਾਂ ਤੇ 146 ਵੇਂ ਦਿਨ ਵੀ ਧਰਨੇ ਜਾਰੀ ਰਹੇ

ਭਵਾਨੀਗੜ੍ਹ, 1 ਮਾਰਚ (ਗੁਰਵਿੰਦਰ ਸਿੰਘ) ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਜਥੇਬੰਦੀਆਂ ਦੇ ਸੱਦੇ ਤੇ ਟੌਲ ਪਲਾਜਾ ਮਾਝੀ, ਟੌਲ ਪਲਾਜਾ ਕਾਲਾਝਾੜ ਤੇ ਰਿਲਾਇੰਸ ਪੰਪ ਬਾਲਦ ਕਲਾਂ ਵਿਖੇ 146ਵੇਂ ਦਿਨ ਵੀ ਧਰਨੇ ਜਾਰੀ ਰਹੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਟੌਲ ਪਲਾਜਾ ਕਾਲਾਝਾੜ ਤੇ ਰਿਲਾਇੰਸ ਪੰਪ ਬਾਲਦ ਕਲਾਂ ਵਿਖੇ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਆਗੂ ਸੁਖਦੇਵ ਸਿੰਘ ਘਰਾਚੋਂ ਨੇ ਕਿਹਾ ਕਿ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਖਿਲਾਫ ਕਿਸਾਨ ਸੰਘਰਸ਼ ਹੁਣ ਜਨ ਅੰਦੋਲਨ ਦਾ ਰੂਪ ਧਾਰਨ ਕਰ ਗਿਆ ਹੈ ਅਤੇ ਦੇਸ਼ ਦੇ ਵੱਖ ਵੱਖ ਰਾਜਾਂ ਵਿੱਚ ਫੈਲ ਗਿਆ ਹੈ ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਭਵਾਨੀਗੜ੍ਹ-ਨਾਭਾ ਮੁੱਖ ਮਾਰਗ ਤੇ ਟੌਲ ਪਲਾਜ਼ਾ ਮਾਝੀ ਵਿਖੇ ਧਰਨੇ ਦੌਰਾਨ ਮੋਦੀ ਸਰਕਾਰ ਖਿਲਾਫ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ।
ਕਾਲਾਝਾੜ ਵਿਖੇ ਧਰਨੇ ਵਿੱਚ ਜੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ ਤੇ ਬੀਬੀਆਂ।