400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੇਂਟਿੰਗ ਮੁਕਾਬਲੇ ਕਰਵਾਏ

ਭਵਾਨੀਗੜ੍ਹ, 8 ਮਾਰਚ (ਗੁਰਵਿੰਦਰ ਸਿੰਘ ਰੋਮੀ)
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਸਰਕਾਰੀ ਮਿਡਲ ਸਕੂਲ ਸ਼ਾਹਪੁਰ ਵਿਖੇ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਇਸ ਦੀ ਜਾਣਕਾਰੀ ਦਿੰਦਿਆਂ ਸਰਕਾਰੀ ਮਿਡਲ ਸਕੂਲ ਸ਼ਾਹਪੁਰ ਦੇ ਪੰਜਾਬੀ ਅਧਿਆਪਕ ਰਘਵੀਰ ਸਿੰਘ ਭਵਾਨੀਗੜ੍ਹ ਨੇ ਦੱਸਿਆ ਕਿ ਇਸ ਮੁਕਾਬਲੇ ਵਿੱਚ ਸਕੂਲ ਦੇ 32 ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੁਕਾਬਲੇ ਵਿੱਚ ਹੈਵਨਦੀਪ ਕੌਰ ਜਮਾਤ ਛੇਵੀਂ ਨੇ ਪਹਿਲਾ, ਜਸਨੂਰ ਕੌਰ ਜਮਾਤ ਅੱਠਵੀਂ ਨੇ ਦੂਜਾ ਅਤੇ ਪ੍ਰਿਆ ਕੌਰ ਜਮਾਤ ਅੱਠਵੀਂ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਕੂਲ ਮੁਖੀ ਸ੍ਰੀ ਵੀਰੇਂਦਰ ਮੋਹਨ, ਗੁਰਪ੍ਰੀਤ ਸਿੰਘ, ਜਰਨੈਲ ਸਿੰਘ, ਮੈਡਮ ਗੁਰਪ੍ਰੀਤ ਕੌਰ ਆਦਿ ਹਾਜ਼ਰ ਸਨ।
ਯਾਦਗਾਰੀ ਤਸਵੀਰ ਦੋਰਾਨ ਸਕੂਲ ਦੇ ਵਿਦਿਆਰਥੀ ।