ਸ:ਸਮਾਰਟ ਸਕੂਲ ਬਲਿਆਲ ਵਿਖੇ ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ
ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਬਾਰੇ ਵੀ ਕਰਵਾਇਆ ਜਾਣੂ

ਭਵਾਨੀਗੜ੍ਹ (ਗੁਰਵਿੰਦਰ ਸਿੰਘ ਰੋਮੀ)ਮੁੱਖ ਅਧਿਆਪਕ ਸ੍ਰੀਮਤੀ ਸ਼ੀਨੂ ਜੀ ਦੀ ਅਗਵਾਈ ਹੇਠ ਸਰਕਾਰੀ ਹਾਈ ਸਮਾਰਟ ਸਕੂਲ ਬਲਿਆਲ ਵਿਖੇ ਵੱਖ ਵੱਖ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ । ਇਸ ਮੌਕੇ ਮਾਨਯੋਗ ਐੱਸਡੀਐੱਮ ਭਵਾਨੀਗੜ੍ਹ ਡਾ.ਕਰਮਜੀਤ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ ਮੁੱਖ ਮਹਿਮਾਨ ਜੀ ਨੇ ਵਿਦਿਆਰਥੀਆਂ ਨੂੰ ਅਗਾਂਹ ਹੋਰ ਮਿਹਨਤ ਕਰਕੇ ਉੱਚੇ ਮੁਕਾਮ ਹਾਸਲ ਕਰਨ ਦੀ ਤਾਕੀਦ ਕੀਤੀ। ਇਸ ਮੌਕੇ ਐੱਸਡੀਐੱਮ ਭਵਾਨੀਗੜ੍ਹ ਸਾਹਿਬ ਵਲੋਂ ਇੰਗਲਿਸ਼ ਬੂਸਟਰ ਕਲੱਬ ਪੋਸਟਰ ਮੇਕਿੰਗ ਮੁਕਾਬਲੇ ਅਤੇ ਵਿਗਿਆਨ ਪ੍ਰਦਰਸ਼ਨੀ ਵੱਲੋਂ ਜ਼ਿਲ੍ਹਾ ਪੱਧਰ ਤੇ ਸਥਾਨ ਹਾਸਲ ਕਰਨ ਵਾਲੇ ਅਤੇ ਸਕੂਲ ਪੱਧਰ ਤੇ ਹੋਏ ਮੁਕਾਬਲੇ ਵਿਚ ਵੱਖ-ਵੱਖ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ। ਇੱਥੇ ਜ਼ਿਕਰਯੋਗ ਹੈ ਕਿ ਸਕੂਲ ਵਿਚ ਬਣ ਰਹੇ ਨਵੇਂ ਕਮਰਿਆਂ ਦੀ ਨੀਂਹ ਵੀ ਮਾਨਸਿਕ ਐੱਸਡੀਐੱਮ ਸਾਹਿਬ ਵੱਲੋਂ ਰੱਖੀ ਗਈ ਅਤੇ ਸਕੂਲ ਵਿੱਚ ਏ.ਐਸ.ਆਈ ਹਰਦੇਵ ਸਿੰਘ, ਟ੍ਰੈਫਿਕ ਐਜੂਕੇਸ਼ਨ ਸੈੱਲ ਸੰਗਰੂਰ ਵੱਲੋਂ ਵਿਦਿਆਰਥੀਆਂ ਨੂੰ ਸਕੂਲ ਵਿੱਚ ਪਹੁੰਚ ਕੇ ਟ੍ਰੈਫਿਕ ਦੇ ਨਿਯਮਾਂ ਤੋਂ ਜਾਣੂ ਕਰਵਾਇਆ ਗਿਆ ਅਤੇ ਦਿਨੋਂ ਦਿਨ ਵਧ ਰਹੇ ਸੜਕ ਹਾਦਸਿਆਂ ਤੋਂ ਬਚਾਅ ਦੇ ਨੁਕਤੇ ਬੜੇ ਹੀ ਸੁਚੱਜੇ ਅਤੇ ਬੜੇ ਹੀ ਸਰਲ ਭਾਸ਼ਾ ਵਿੱਚ ਸਾਂਝੇ ਕੀਤੇ ਗਏ ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਨਸਾਨੀ ਜ਼ਿੰਦਗੀ ਦੀ ਅਹਿਮੀਅਤ ਸਮਝਾਉਂਦੇ ਹੋਏ ਕਿਸੇ ਵੀ ਹਾਲਾਤ ਵਿੱਚ 18 ਸਾਲ ਤੋਂ ਘੱਟ ਉਮਰ ਵਿਚ ਵਾਹਨ ਨਾ ਚਲਾਉਣ ਦੀ ਤਾਕੀਦ ਕੀਤੀ । ਇਸ ਮੌਕੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕ ਸਾਹਿਬਾਨ ਮੌਜੂਦ ਸਨ । ਇਸ ਮੌਕੇ ਪ੍ਰਿੰਸੀਪਲ ਮੈਡਮ ਸ੍ਰੀਮਤੀ ਸ਼ੀਨੂ ਜੀ ਵੱਲੋਂ ਐੱਸ.ਡੀ.ਐੱਮ ਸਾਹਿਬ ਅਤੇ ਹਰਦੇਵ ਸਿੰਘ ਏ.ਐਸ.ਆਈ ਟ੍ਰੈਫਿਕ ਐਜੂਕੇਸ਼ਨ ਸੈੱਲ ਸੰਗਰੂਰ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ ਗਿਆ ।