ਪਿੰਡ ਮਾਝੀ ਵਿਖੇ ਕਿਸਾਨ ਜਾਗਰੂਕਤਾ ਕੈਪ ਦਾ ਆਯੋਜਨ

 ਭਵਾਨੀਗੜ੍ਹ 18 ਮਾਰਚ (ਗੁਰਵਿੰਦਰ ਸਿੰਘ) ਪਿੰਡ ਮਾਝੀ ਵਿਖੇ ਸ਼ਬਾਨਾ ਸੀਡ ਕੰਪਨੀ ਵੱਲੋਂ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਕੰਪਨੀ ਦੇ ਅਧਿਕਾਰੀ ਜੈਵੀਰ ਸਿੰਘ ਅਤੇ ਸਹਾਇਕ ਹਰਨੀਤ ਸਿੰਘ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਿਸਾਨਾਂ ਲਈ ਬਹੁਤ ਲਾਭਦਾਇਕ ਸਿੱਧ ਹੋਵੇਗੀ । ਉਨ੍ਹਾਂ ਕਿਹਾ ਕਿ ਇਸ ਸਮੇਂ ਖ਼ਰਚੇ ਅਤੇ ਪਾਣੀ ਦੀ ਬੱਚਤ ਹੁੰਦੀ ਹੈ ਅਤੇ ਫਸਲ ਦੀ ਝਾੜ ਵੀ ਵਧੇਰੇ ਨਿਕਲਦਾ ਹੈ। ਜਿਸ ਨਾਲ ਕਿਸਾਨਾਂ ਨੂੰ ਵਧੇਰੇ ਮੁਨਾਫ਼ਾ ਮਿਲਦਾ ਹੈ। ਇਸ ਮੌਕੇ ਉਨ੍ਹਾਂ ਝੋਨੇ ਦੀ  ਸਾਵਾ 127 ਅਤੇ ਸਵਾ 134 ਕਿਸਮ ਦੀ ਵਰਤੋਂ ਦੀ ਸਲਾਹ ਦਿੰਦਿਆਂ ਕਿਹਾ ਕਿ ਇਹ ਕਿਸਮਾਂ ਘੱਟ ਸਮਾਂ ਲੈਣ  ਕਾਰਨ ਸਪਰੇਅ ਅਤੇ ਪਾਣੀ ਦੀ ਬੱਚਤ ਹੁੰਦੀ ਹੈ। ਜਿਸ ਨਾਲ  ਝੋਨੇ ਦਾ ਝਾੜ ਵੀ ਵਧੇਰੇ ਨਿਕਲਦਾ ਹੈ।  ਇਸ ਲਈ ਕਿਸਾਨ ਝੋਨੇ ਦੀਆਂ ਇਨ੍ਹਾਂ ਕਿਸਮਾਂ ਦੀ ਬਿਜਾਈ ਕਰਨ। ਇਸ ਮੌਕੇ ਅਵਤਾਰ ਸਿੰਘ,  ਜਸਪਾਲ ਸਿੰਘ, ਕਰਮਜੀਤ ਸਿੰਘ, ਕੇਸਰ ਸਿੰਘ, ਸ਼ਮਸ਼ੇਰ ਸਿੰਘ, ਮਿਸ਼ਰਾ ਸਿੰਘ   ਅਤੇ ਸੁਖਚੈਨ ਸਿੰਘ ਸਮੇਤ ਹੋਰ ਕਿਸਾਨਾਂ ਨੇ ਦੱਸਿਆ ਕਿ ਇਨ੍ਹਾਂ ਕਿਸਮਾਂ ਦੀ ਪਰਾਲੀ ਸਾੜਨ ਦੀ ਲੋਡ਼ ਨਹੀਂ ਹੈ।
ਕੈਪ ਦੋਰਾਨ ਕਿਸਾਨ ਅਤੇ ਕੰਪਨੀ ਦੇ ਮੁਲਾਜਮ ।