ਭਵਾਨੀਗੜ (ਗੁਰਵਿੰਦਰ ਸਿੰਘ ) ਬਿਤੇ ਦਿਨੀਂ ਪਟਿਆਲਾ ਵਿਖੇ ਆਪਣੇ ਹੱਕਾਂ ਲਈ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਈ.ਟੀ.ਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਉੱਪਰ ਪੁਲਸ ਵੱਲੋਂ ਅੰਨ੍ਹਾ ਤਸ਼ੱਦਦ ਕਰਦੇ ਹੋਏ ਇਨ੍ਹਾਂ ਨੌਜਵਾਨ ਲਡ਼ਕੇ-ਲਡ਼ਕੀਆਂ ਨੂੰ ਸੜਕਾਂ ਉਪਰ ਧੂਹ-ਧੂਹ ਕੇ ਕੁੱਟਿਆ ਗਿਆ ਜਿਸ ਦੌਰਾਨ ਵੱਡੀ ਗਿਣਤੀ ਵਿੱਚ ਨੌਜਵਾਨ ਲੜਕੇ-ਲੜਕੀਆਂ ਬੁਰੀ ਤਰ੍ਹਾਂ ਜ਼ਖ਼ਮੀ ਹੋਏ ਪਰ ਪ੍ਰਸ਼ਾਸਨ ਨੇ ਕੋਈ ਵੀ ਹਮਦਰਦੀ ਨਾ ਦਿਖਾਉਂਦਿਆਂ ਆਪਣਾ ਤਾਨਾਸ਼ਾਹੀ ਰਵੱਈਆ ਬਰਕਰਾਰ ਰੱਖਿਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਇਨਸਾਫ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਲੋਕ ਇਨਸਾਫ ਪਾਰਟੀ ਦੇ ਸੀਨੀਅਰ ਆਗੂ ਤੇ ਹਲਕਾ ਇੰਚਾਰਜ ਸੰਗਰੂਰ ਤਲਵਿੰਦਰ ਸਿੰਘ ਮਾਨ ਵੱਲੋਂ ਜਾਰੀ ਇਕ ਸਾਂਝੇ ਬਿਆਨ ਰਾਹੀਂ ਕੀਤਾ ਗਿਆ।ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਕੈਪਟਨ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦਾ ਹੰਕਾਰ ਇਸ ਪੱਧਰ ਤੇ ਪਹੁੰਚ ਚੁੱਕਿਆ ਹੈ ਕਿ ਕਾਂਗਰਸ ਵੱਲੋਂ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਘਰ-ਘਰ ਨੌਕਰੀ ਦਾ ਵਾਅਦਾ ਕੀਤਾ ਗਿਆ ਸੀ ਪਰ ਹੁਣ ਇਹ ਸਰਕਾਰ ਆਪਣੇ ਹੱਕ ਮੰਗ ਰਹੇ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨਾਂ ਉੱਪਰ ਪੁਲਸ ਕੋਲੋਂ ਅੰਨ੍ਹਾ ਤਸ਼ੱਦਦ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਲੋਕ ਕਾਂਗਰਸ ਦੇ ਇਸ ਤਾਨਾਸ਼ਾਹੀ ਰਵੱਈਏ ਦਾ ਠੋਕਵਾਂ ਜਵਾਬ ਦੇੌਓਹਨਾ ਅਖੀਰ ਵਿੱਚ ਕਿਹਾ ਕਿ ਲੋਕ ਇਨਸਾਫ ਪਾਰਟੀ ਇਸ ਅਣਮਨੁੱਖੀ ਵਿਵਹਾਰ ਦਾ ਸਖ਼ਤ ਸ਼ਬਦਾਂ ਵਿਚ ਵਿਰੋਧ ਕਰਦੀ ਹੈ ਅਤੇ ਪੰਜਾਬ ਦੀ ਕਾਂਗਰਸ ਰਕਾਰ ਤੋਂ ਮੰਗ ਕਰਦੀ ਹੈ ਕਿ ਇਨ੍ਹਾਂ ਬੇਰੋਜ਼ਗਾਰ ਨੌਜਵਾਨ ਲਡ਼ਕੇ-ਲਡ਼ਕੀਆਂ ਨੂੰ ਇਨ੍ਹਾਂ ਦੀ ਯੋਗਤਾ ਮੁਤਾਬਕ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇ।