ਮੰਗਾਂ ਨੂੰ ਲੈਕੇ ਟੋਲ ਕਰਮਚਾਰੀਆਂ ਦੇ ਰੋਹ ਭਰਭੂਰ ਪ੍ਰਦਰਸ਼ਨ
ਪੰਜਾਬ ਸਰਕਾਰ ਤੇ ਕੰਪਨੀ ਵਿਰੁੱਧ ਜੋਰਦਾਰ ਨਾਰੇਬਾਜੀ

ਭਵਾਨੀਗੜ੍ਹ (ਗੁਰਵਿੰਦਰ ਸਿੰਘ ਰੋਮੀ)- ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ਸਣੇ ਸੂਬੇ ਦੇ ਹੋਰ ਟੋਲ ਪਲਾਜਿਆਂ ਉਤੇ ਕੰਮ ਕਰਦੇ ਕਰਮਚਾਰੀਆਂ ਨੂੰ ਪਿਛਲੇ ਕਈ ਮਹੀਨਿਆਂ ਤੋਂ ਤਨਖ਼ਾਹਾਂ ਨਹੀਂ ਮਿਲੀਆਂ ਹਨ। ਇਸੇ ਰੋਸ ਵੱਜੋਂ ਅੱਜ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਕਾਲਾ ਝਾੜ ਟੋਲ ਪਲਾਜਾ ਵਿਖੇ ਵੱਡੀ ਗਿਣਤੀ ’ਚ ਇਕੱਠੇ ਹੋਏ ਵਰਕਰਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸ਼ਹਿਯੋਗ ਨਾਲ ਹਾਈਵੇਅ ਉਪਰ ਚੱਕਾ ਜਾਮ ਕਰਕੇ ਦਿੱਤੇ ਸੂਬਾ ਪੱਧਰੀ ਰੋਸ ਧਰਨੇ ਦੌਰਾਨ ਸਰਕਾਰ ਅਤੇ ਮੈਨੇਜਮੈਂਟ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਮੰਗਾਂ ਨੂੰ ਲੈਕੇ ਰੋਸ ਪ੍ਰਗਟ ਕਰਦੇ ਟੋਲ ਕਰਮਚਾਰੀ