ਅਨਾਜ ਮੰਡੀ ਭਵਾਨੀਗੜ ਚ ਕਣਕ ਦੀ ਖਰੀਦ ਸ਼ੁਰੂ

ਭਵਾਨੀਗੜ੍ਹ, 10 ਅਪ੍ਰੈਲ (ਗੁਰਵਿੰਦਰ ਸਿੰਘ ਰੋਮੀ) ਅੱਜ ਇੱਥੇ ਅਨਾਜ ਮੰਡੀ ਵਿਖੇ ਡਾ ਕਰਮਜੀਤ ਸਿੰਘ ਐਸਡੀਐਮ ਭਵਾਨੀਗੜ੍ਹ ਅਤੇ ਪ੍ਰਦੀਪ ਕੁਮਾਰ ਕੱਦ ਚੇਅਰਮੈਨ ਮਾਰਕੀਟ ਕਮੇਟੀ ਵੱਲੋਂ ਸਾਂਝੇ ਤੌਰ ਤੇ ਕਿਸਾਨ ਦਰਬਾਰਾ ਸਿੰਘ ਅਤੇ ਜੋਗਿੰਦਰ ਸਿੰਘ ਦੀ ਕਣਕ ਦੀ ਬੋਲੀ ਲਗਵਾ ਕੇ ਖਰੀਦ ਸ਼ੁਰੂ ਕਰਵਾਈ ਗਈ  । ਇਸ ਮੌਕੇ ਸ੍ਰੀ ਕੱਦ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਿਦਾਇਤਾਂ ਅਨੁਸਾਰ ਅੱਜ ਸਾਰੀਆਂ ਸਰਕਾਰੀ ਏਜੰਸੀਆਂ ਵੱਲੋਂ ਕਣਕ ਦੀ ਖਰੀਦ ਸ਼ੁਰੂ ਕਰ ਦਿੱਤੀ ਗਈ ਹੈ । ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਅੜਕਾਏ ਜਾ ਰਹੇ ਅੜਿਕਿਆਂ ਦੇ ਬਾਵਜੂਦ ਪੰਜਾਬ ਸਰਕਾਰ ਕਿਸਾਨਾਂ, ਆੜਤੀਆਂ ਅਤੇ ਲੇਬਰ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ  । ਮਾਰਕੀਟ ਕਮੇਟੀ ਦੇ ਸਕੱਤਰ ਭਰਭੂਰ ਸਿੰਘ ਅਤੇ ਲੇਖਾਕਾਰ ਕੁਲਵੰਤ ਸਿੰਘ ਨੇ ਦੱਸਿਆ ਕਿ ਮੁੱਖ ਅਨਾਜ ਮੰਡੀ ਸਮੇਤ ਬਲਾਕ ਦੇ 16 ਖਰੀਦ ਕੇਂਦਰਾਂ ਵਿੱਚ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ  । ਮੰਡੀ ਵਿੱਚ ਹਾਜਰ ਕਿਸਾਨਾਂ ਨੇ ਬੋਲੀ ਸ਼ੁਰੂ ਹੋਣ ਤੇ ਰਾਹਤ ਮਹਿਸੂਸ ਕੀਤੀ  । ਇਸ ਮੌਕੇ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਹਾਜਰ ਸਨ