ਭਵਾਨੀਗੜ (ਗੁਰਵਿੰਦਰ ਸਿੰਘ) ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਮ ਤੇ ਬਣਾਏ ਗਏ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿਥੇ ਪੰਜਾਬ ਅੰਦਰ ਕਾਰਪੋਰੇਟ ਘਰਾਣਿਆਂ ਦੇ ਮਾਲਾਂ, ਰਿਲਾਇੰਸ ਪੈਟਰੋਲ ਪੰਪਾਂ ਤੇ ਪੱਕੇ ਧਰਨੇ ਚੱਲ ਰਹੇ ਹਨ ਉੱਥੇ ਹੀ ਛੱਬੀ ਨਵੰਬਰ ਤੋਂ ਦਿੱਲੀ ਦੇ ਬਾਰਡਰਾਂ ਤੇ ਦੇਸ਼ ਦੇ ਅੰਨਦਾਤਾ ਪੱਕੇ ਡੇਰੇ ਲਗਾ ਕੇ ਬੈਠੇ ਹੋਏ ਹਨ ਪਰ ਮੋਦੀ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਦੀ ਬਜਾਏ ਲਗਾਤਾਰ ਕਿਸਾਨ ਸੰਘਰਸ਼ ਨੂੰ ਖ਼ਤਮ ਕਰਨ ਦੀਆਂ ਚਾਲਾਂ ਚੱਲ ਰਹੀ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਚਾਇਤ ਯੂਨੀਅਨ ਭਵਾਨੀਗੜ੍ਹ ਦੇ ਪ੍ਰਧਾਨ ਜਗਤਾਰ ਸਿੰਘ ਮੱਟਰਾਂ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਪੰਚਾਇਤਾਂ ਵੱਲੋਂ ਪਿੰਡਾਂ ਵਿੱਚ ਕੰਮ ਕਰ ਰਹੀਆਂ ਵੱਖ ਵੱਖ ਜਥੇਬੰਦੀਅਾਂ ਦੀਅਾਂ ਇਕਾਈਅਾਂ ਨਾਲ ਮਿਲ ਕੇ ਕਿਸਾਨ ਸੰਘਰਸ਼ ਵਿੱਚ ਸ਼ੁਰੂ ਤੋੱ ਹੀ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਖੇਤੀ ਕਾਨੂੰਨਾਂ ਦੇ ਰੱਦ ਹੋਣ ਤੱਕ ਕਿਸਾਨ ਜਥੇਬੰਦੀਆਂ ਦਾ ਡਟਵਾਂ ਸਾਥ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਪੰਚਾਇਤਾਂ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਕੇਂਦਰ ਸਰਕਾਰ ਨੂੰ ਕਿਸਾਨ ਵਿਰੋਧੀ ਮਨਸੂਬਿਆਂ ਵਿੱਚ ਪਾਸ ਨਹੀਂ ਹੋਣ ਦੇਣਗੀਆਂ ਅਤੇ ਖੇਤੀ ਕਾਨੂੰਨਾਂ ਦਾ ਡਟਵਾਂ ਵਿਰੋਧ ਕਰਨਗੀਆਂ।
ਪ੍ਰਧਾਨ ਪੰਚਾਇਤ ਯੂਨੀਅਨ ਭਵਾਨੀਗੜ ਜਗਤਾਰ ਸਿੰਘ ਮੱਟਰਾ