ਪਟਿਆਲਾ (ਬੇਅੰਤ ਸਿੰਘ ) ਬਸੰਤ ਰਿਤੂ ਯੂਥ ਕਲੱਬ ਤ੍ਰਿਪੜੀ ਪਟਿਆਲਾ ਵੱਲੋਂ ਅਤੇ ਜਾਗਦੇ ਰਹੋ ਯੂਥ ਕਲੱਬ ਪਿੰਡ ਬਿਸ਼ਨਗੜ੍ਹ ਵੱਲੋਂ ਮਾਨਵ ਸੇਵਾ ਕੈਂਪ ਤਹਿਤ ਜਰੂਰਤਮੰਦ ਲੜਕੀਆਂ ਦੀ ਸ਼ਾਦੀ ਦੇ ਮੌਕੇ ਸਹਾਇਤਾ ਕਰਨ ਦੀ ਪਿਛਲੇ 20 ਸਾਲਾਂ ਤੋਂ ਉਪਰਾਲੇ ਕੀਤੇ ਜਾ ਰਹੇ ਹਨ। ਇਸੀ ਲੜੀ ਤਹਿਤ ਅੱਜ ਬਸੰਤ ਰਿਤੂ ਯੂਥ ਕਲੱਬ ਤ੍ਰਿਪੜੀ ਪਟਿਆਲਾ ਅਤੇ ਜਾਗਦੇ ਰਹੋਂ ਯੂਥ ਕਲੱਬ ਪਿੰਡ ਬਿਸ਼ਨਗੜ੍ਹ ਵੱਲੋਂ ਇੱਕ ਲੋੜਮੰਦ ਲੜਕੀ ਦੇ ਵਿਆਹ ਦੇ ਮੌਕੇ ਕਲੱਬ ਵੱਲੋਂ ਚਲਾਈ ਜਾ ਰਹੀ 5100 ਰੁਪਏ ਦੀ ਸ਼ਗਨ ਸਕੀਮ ਤਹਿਤ ਲੜਕੀ ਦੀ ਸ਼ਾਦੀ ਦੇ ਮੌਕੇ ਸਹਾਇਤਾ ਕੀਤੀ ਗਈ। ਕਲੱਬ ਦੇ ਪ੍ਰਧਾਨ ਇੰਜੀ: ਆਕਰਸ਼ ਸ਼ਰਮਾ ਅਤੇ ਕਲੱਬ ਦੇ ਸਰਪ੍ਰਸਤ ਰਾਜੇਸ਼ ਸ਼ਰਮਾ ਰਾਮਟੱਟਵਾਲੀ ਨੇ ਦੱਸਿਆ ਕਿ ਕਲੱਬ ਵੱਲੋਂ ਪਿਛਲੇ 20 ਸਾਲਾਂ ਤੋਂ ਜਰੂਰਤਮੰਦ ਲੜਕੀਆਂ ਦੀ ਸ਼ਾਦੀ ਦੇ ਮੌਕੇ 5100 ਰੁਪਏ ਦੀ ਸਕੀਮ ਸਹਾਇਤਾ ਵਜੋਂ ਦਿੱਤੀ ਜਾ ਰਹੀ ਹੈ। ਕਲੱਬ ਵਲੋਂ ਹੁਣ ਇਹ ਸਹਾਇਤਾ ਰਾਸ਼ੀ 11000 ਰੁਪਏ ਕਰਨ ਦਾ ਉਪਰਾਲਾ ਕੀਤਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਜਰੂਰਤਮੰਦ ਲੜਕੀਆਂ ਦੀ ਸ਼ਾਦੀ ਸਮੇਂ 11000 ਰੁਪਏ ਸ਼ਗਨ ਸਕੀਮ ਵਜੋਂ ਸਹਾਇਤਾ ਕੀਤੀ ਜਾਵੇਗੀ। ਕੋਵਿਡ—19 ਦੇ ਸਮਾਂ ਚਲਦੇ ਹੋਏ ਜਿੱਥੇ ਜਾਗਦੇ ਰਹੋ ਯੂਥ ਕਲੱਬ ਬਿਸ਼ਨ ਗੜ੍ਹ ਵੱਲੋਂ ਜ਼ੋ ਖੂਨਦਾਨ ਕੈਂਪ ਲਗਾ ਕੇ ਲੋੜਮੰਦ ਮਰੀਜਾਂ ਦੀ ਮਦਦ ਕੀਤੀ ਜਾ ਰਹੀ ਹੈ ਬਸੰਤ ਰਿਤੂ ਯੂਥ ਕਲੱਬ ਤ੍ਰਿਪੜੀ ਵੱਲੋਂ ਵੀ ਖੂਨਦਾਨ ਕੈਂਪਾਂ ਵਿੱਚ ਜਾਗਦੇ ਰਹੋ ਯੂਥ ਕਲੱਬ ਬਿਸ਼ਨਗੜ੍ਹ ਨਾਲ ਮਿਲਕੇ ਸਹਿਯੋਗ ਕੀਤਾ ਜਾ ਰਿਹਾ ਹੈ। ਦੋਨੋ ਕਲੱਬ ਨਹਿਰੂ ਯੂਵਾ ਕੇਂਦਰ ਪਟਿਆਲਾ ਦੀ ਸਰਪ੍ਰਸਤੀ ਹੇਠ ਕੰਮ ਕਰ ਰਹੇ ਹਨ ਅਤੇ ਨਹਿਰੂ ਯੂਵਾ ਕੇਂਦਰ ਪਟਿਆਲਾ ਵੱਲੋਂ ਬਸੰਤ ਰਿਤੂ ਯੂਥ ਕਲੱਬ ਤ੍ਰਿਪੜੀ ਨੂੰ ਜਿਲ੍ਹਾ ਪੱਧਰੀ ਅਵਾਰਡ ਦੇ ਕੇ 25000 ਰੁਪਏ ਦਾ ਸਨਮਾਨ ਵੀ ਦਿੱਤਾ ਗਿਆ ਹੈ। ਬਸੰਤ ਰਿਤੂ ਕਲੱਬ ਅਤੇ ਜਾਗਦੇ ਰਹੋ ਯੂਥ ਕਲੱਬ ਬਿਸ਼ਨਗੜ੍ਹ ਨਹਿਰੂ ਯੂਵਾ ਕੇਂਦਰ ਪਟਿਆਲਾ ਦਾ ਧੰਨਵਾਦ ਕਰਦਾ ਹੈ ਅਤੇ ਨੌਜਵਾਨਾਂ ਨੂੰ ਅਪੀਲ ਕਰਦਾ ਹੈ ਕਿ ਨਹਿਰੂ ਯੂਵਾ ਕੇਂਦਰ ਅਦਾਰਾ ਭਾਰਤ ਸਰਕਾਰ ਨਾਲ ਮਿਲਕੇ ਸਮਾਜ ਸੇਵਾ ਦੇ ਖੇਤਰ ਵਿੱਚ ਵਡਮੁੱਲਾ ਯੋਗਦਾਨ ਪਾਉਣ ਲਈ ਅੱਗੇ ਆਓੁਣ।