ਸ਼ਹੀਦ ਕਿਸਾਨ ਪਰਿਵਾਰ ਨੂੰ ਅੇਸਜੀਪੀਸੀ ਮੈਬਰ ਟੋਹੜਾ ਨੇ ਸੋਪਿਆ ਇੱਕ ਲੱਖ ਦਾ ਚੈਕ

ਭਾਦਸੋਂ/ਪਟਿਆਲਾ 10 ਮਈ (ਬੇਅੰਤ ਸਿੰਘ ਰੋਹਟੀ ਖਾਸ) ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਵੱਖ-ਵੱਖ ਬਾਰਡਰਾਂ ’ਤੇ ਸੰਘਰਸ਼ ਕਰ ਰਹੇ ਕਿਸਾਨ ਭਰਾਵਾਂ ਦੀ ਸ਼ੋ੍ਰਮਣੀ ਕਮੇਟੀ ਹਰ ਸੰਭਵ ਸਹਾਇਤਾ ਕਰ ਰਹੀ ਹੈ। ਇਹ ਪ੍ਰਗਟਾਵਾ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਸਿੰਘੂ ਬਾਰਡਰ ’ਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਧਰਨੇ ਦੌਰਾਨ ਸ਼ਹੀਦੀ ਦੇਣ ਵਾਲੇ ਕਿਸਾਨ ਮਹਿੰਦਰ ਸਿੰਘ ਦੇ ਸਪੁੱਤਰ ਬਲਵੀਰ ਸਿੰਘ ਨੂੰ ਸ਼ੋ੍ਰਮਣੀ ਕਮੇਟੀ ਵੱਲੋਂ ਭੇਜਿਆ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਰਾਸ਼ੀ ਦਾ ਚੈਕ ਸੌਂਪਣ ਮੌਕੇ ਕੀਤਾ। ਪਿੰਡ ਚਾਸਵਾਲ ਵਿਖੇ ਕਿਸਾਨ ਦੇ ਸਪੁੱਤਰ ਬਲਵੀਰ ਸਿੰਘ ਨੂੰ ਚੈਕ ਸੌਂਪਦਿਆਂ ਜਥੇਦਾਰ ਟੌਹੜਾ ਨੇ ਕਿਹਾ ਕਿ ਖੇਤੀ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਲੰਮੇ ਸਮੇਂ ਤੋਂ ਵੱਖ ਵੱਖ ਬਾਰਡਰਾਂ ’ਤੇ ਸੰਘਰਸ਼ ਕਰ ਰਹੇ ਹਨ ਅਤੇ ਅਨੇਕਾਂ ਹੀ ਕਿਸਾਨਾਂ ਨੇ ਆਪਣੀਆਂ ਜਾਨਾਂ ਤੱਕ ਵਾਰ ਦਿੱਤੀਆਂ, ਪਰ ਕੇਂਦਰ ਦੀ ਮੋਦੀ ਸਰਕਾਰ ਉਨ੍ਹਾਂ ਕਾਨੂੰਨਾਂ ਨੂੰ ਰੱਦ ਨਹੀਂ ਕਰਨਾ ਚਾਹੁੰਦੀ, ਜੋ ਕਿਸਾਨਾਂ ਨੂੰ ਪ੍ਰਵਾਨ ਹੀ ਨਹੀਂ ਹਨ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨੇ ਸ਼ਾਂਤਮਈ ਅਤੇ ਸਿਦਕ ਨਾਲ ਛੇੜੇ ਸੰਘਰਸ਼ ਨੇ ਅੰਤਰਰਾਸ਼ਟਰੀ ਪੱਧਰ ’ਤੇ ਅਜਿਹੀ ਮਿਸਾਲ ਕਾਇਮ ਕੀਤੀ ਕਿ ਦੁਨੀਆ ਭਰ ’ਚ ਅੱਜ ਮੋਦੀ ਸਰਕਾਰ ਦੀ ਆਲੋਚਨਾ ਹੋ ਰਹੀ ਹੈ। ਜਥੇਦਾਰ ਟੌਹੜਾ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਕਿਸਾਨ ਭਰਾਵਾਂ ਦੇ ਸੰਘਰਸ਼ ਵਿਚ ਮੋਢੇ ਨਾਲ ਮੋਢਾ ਲਗਾਕੇ ਖੜੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜਿੰਦਰ ਸਿੰਘ ਗੋਲਡੀ, ਗੁਰਸੇਵਕ ਸਿੰਘ, ਅੰਗਰੇਜ਼ ਸਿੰਘ, ਬਲਵਿੰਦਰ ਸਿੰਘ, ਬਲਵੀਰ ਸਿੰਘ, ਰਾਜਵਿੰਦਰ ਸਿੰਘ, ਮੋਹਨ ਸਿੰਘ, ਜਗਮੇਲ ਸਿੰਘ, ਦਵਿੰਦਰ ਸਿੰਘ, ਗੁਰਪ੍ਰੀਤ ਸਿੰਘ ਲੰਬੜਦਾਰ, ਰਣਧੀਰ ਸਿੰਘ ਧੀਰਾ ਆਦਿ ਹਾਜ਼ਰ ਸਨ। ਅੰਤਿ੍ਰੰਗ ਕਮੇਟੀ ਕਮੇਟੀ ਮੈਂਬਰ ਜਥੇਦਾਰ ਟੌਹੜਾ ਪਿੰਡ ਚਾਸਵਾਲ ਵਿਖੇ ਕਿਸਾਨ ਦੇ ਸਪੁੱਤਰ ਨੂੰ ਸਹਾਇਤਾ ਰਾਸ਼ੀ ਦਾ ਚੈਕ ਸੌਂਪਦੇ ਹੋਏ।