ਗੁਰੂ ਤੇਗ ਬਹਾਦਰ ਜੀ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਈਨ ਮੁਕਾਬਲੇ ਕਰਵਾਏ

ਭਵਾਨੀਗੜ 12 ਮਈ ( ) ਸਿੱਖਿਆ ਵਿਭਾਗ ਪੰਜਾਬ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ. ਮਲਕੀਤ ਸਿੰਘ ਉਪ-ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਹਰਜੀਤ ਸ਼ਰਮਾ, ਜ਼ਿਲ੍ਹਾ ਨੋਡਲ ਅਫ਼ਸਰ ਸ੍ਰੀਮਤੀ ਕਿਰਨ ਬਾਲਾ ਜੀ ਦੀ ਨਿਗਰਾਨੀ ਹੇਠ ਅਤੇ ਬਲਾਕ ਸੰਗਰੂਰ-2 ਦੇ ਕੋਆਰਡੀਨੇਟਰ ਸ੍ਰੀਮਤੀ ਗੁਰਜੋਤ ਕੌਰ ਜੀ ਦੀ ਦੇਖ ਰੇਖ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਲਾਕ ਪੱਧਰੀ ਆਨਲਾਈਨ ਮੁਕਾਬਲੇ ਮਿਤੀ:10 ਤੇ 11 ਮਈ ਨੂੰ ਕਰਵਾਏ ਗਏ। ਜਿਸ ਵਿੱਚ ਬਲਾਕ ਸੰਗਰੂਰ-2 ਦੇ ਸਤਾਰਾਂ ਹਾਈ ਅਤੇ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਇਨ੍ਹਾਂ ਲੇਖ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਗੁਰੂ ਸਾਹਿਬ ਦੇ ਜੀਵਨ ਫਲਸਫ਼ੇ ਅਤੇ ਕੁਰਬਾਨੀ ਬਾਰੇ ਭਾਵਪੂਰਤ ਲੇਖ ਲਿਖੇ । ਇਸ ਮੌਕੇ ਬਲਾਕ ਕੋਆਰਡੀਨੇਟਰ ਸ੍ਰੀਮਤੀ ਗੁਰਜੋਤ ਕੌਰ ਜੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦਾ ਸਮੁੱਚਾ ਜੀਵਨ ਸਾਨੂੰ ਦੂਜਿਆਂ ਦੀ ਮਦਦ ਕਰਨ ਲਈ ਹਮੇਸ਼ਾਂ ਤਤਪਰ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਭਵਾਨੀਗੜ੍ਹ ਦੀ ਪ੍ਰਿੰਸੀਪਲ ਸ੍ਰੀਮਤੀ ਤਰਵਿੰਦਰ ਕੌਰ ਜੀ ਨੇ ਵੀ ਬੱਚਿਆਂ ਨੂੰ ਵੱਧ ਤੋਂ ਵੱਧ ਸਿੱਖੀ ਇਤਿਹਾਸ ਦੇ ਮੁਕਾਬਲਿਆਂ ਵਿੱਚ ਹਿੱਸਾ ਲੈਣ ਲਈ ਕਿਹਾ ਅਤੇ ਬੱਚਿਆਂ ਨੂੰ ਸਿੱਖ ਇਤਿਹਾਸ ਬਾਰੇ ਜਾਣੂ ਵੀ ਕਰਵਾਇਆ ਤਾਂ ਜੋ ਬੱਚਿਆ ਨੂੰ ਸਿੱਖ ਕੌਮ ਵਿੱਚ ਹੋਇਆ ਸ਼ਹੀਦੀਆਂ ਬਾਰੇ ਅਤੇ ਗੁਰੂ ਸਾਹਿਬਾਨਾਂ ਦੀ ਜੀਵਨੀ ਬਾਰੇ ਵੀ ਜਾਣੂ ਕਰਵਾਇਆ ।