ਪਟਿਆਲਾ (ਬੇਅੰਤ ਸਿੰਘ ਰੋਹਟੀਖਾਸ) ਪਿਛਲੇ ਕਾਫੀ ਲੰਮੇ ਸਮੇਂ ਤੋਂ ਗੁ:ਪਾਤਸ਼ਾਹੀ ਛੇਂਵੀ ਤੇ ਨੌਵੀਂ ਕਰਹਾਲੀ ਸਾਹਿਬ ਪਟਿਆਲਾ ਦੇ ਸਰੋਵਰ ਸਾਹਿਬ ਦੀ ਸੇਵਾ ਹੋਣ ਵਾਲੀ ਸੀ। ਪਿੰਡ ਕਰਹਾਲੀ ਸਾਹਿਬ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸਰੋਵਰ ਦੀ ਸੇਵਾ ਕਰਵਾਈ ਗਈ।ਇਸ ਮੌਕੇ ਮੈਨੇਜਰ ਹਰਦੀਪ ਸਿੰਘ ਭਾਨਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਇਲਾਕੇ ਦੀਆਂ ਸੰਗਤਾਂ ਵੱਲੋਂ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ। ਉਹਨਾ ਨੇ ਇਲਾਕੇ ਦੀਆਂ ਸੰਗਤਾ ਦਾ ਧੰਨਵਾਦ ਕੀਤਾ।ਇਸ ਮੌਕੇ ਮੈਨੇਜਰ ਹਰਦੀਪ ਸਿੰਘ ਭਾਨਰੀ,ਹੈੱਡ ਗ੍ਰੰਥੀ ਸਤਪਾਲ ਸਿੰਘ,ਗ੍ਰੰਥੀ ਰਣਜੀਤ ਸਿੰਘ,ਕਰਮਜੀਤ ਸਿੰਘ,ਮੇਹਰ ਸਿੰਘ,ਮਨਪ੍ਰੀਤ ਸਿੰਘ,ਪੰਜਾਬ ਸਿੰਘ,ਗੁਰਪਿੰਦਰ ਸਿੰਘ ਆਦਿ ਹਾਜ਼ਰ ਸਨ।