ਪਟਿਆਲਾ 25 ਮਈ (ਬੇਅੰਤ ਸਿੰਘ ਰੋਹਟੀਖਾਸ) ਅੱਜ ਸਾਹਿਲ ਗੋਇਲ ਸੇਵਕ ਸ਼੍ਰੋਮਣੀ ਅਕਾਲੀ ਦਲ ਬਾਦਲ ਟੀਮ ਸਰਦਾਰ ਸੁਰਜੀਤ ਸਿੰਘ ਰੱਖੜਾ ਸਾਹਿਬ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਸਾਹਿਬ ਦੇ ਨਿਰਦੇਸ਼ ਅਨੁਸਾਰ ਕਿਸਾਨ ਅੰਦੋਲਨ ਦੇ ਸਮਰਥਨ 'ਚ ਕਾਲਾ ਝੰਡਾ ਲਹਿਰਾਇਆ। ਸਾਹਿਲ ਗੋਇਲ ਸੇਵਕ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਹੈ ਕਿ ਅਕਾਲੀ ਦਲ ਹਮੇਸ਼ਾ ਕਿਸਾਨਾਂ ਦੇ ਨਾਲ ਚਟਾਨ ਵਾਂਗ ਨਾਲ ਖੜ੍ਹਾ ਹੈ।ਹੁਣ ਵੀ ਕੇਂਦਰ ਸਰਕਾਰ ਨੂੰ ਸੋਚ ਕੇ ਤਿੰਨੇ ਬਣੇ ਕਾਲੇ ਕਾਨੂੰਨ ਰੱਦ ਕਰ ਦੇਣਾ ਚਾਹੀਦੇ ਹਨ,ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਭਾਜਪਾ ਨੂੰ ਬਹੁਤ ਭਿਆਨਕ ਨਤੀਜੇ ਭੁਗਤਣੇ ਪੈਣਗੇ।ਅਕਾਲੀ ਦਲ ਦੇ ਪੰਜਾਬ ਵਿਚ ਸਰਕਾਰ ਆਉਣ ਤੇ ਤਿੰਨ ਕਾਲੇ ਕਾਨੂੰਨ ਲਾਗੂ ਨਹੀਂ ਹੋਣ ਦਿਆਂਗੇ।ਅਕਾਲੀ ਦਲ ਦੇ ਸਾਰੇ ਵਰਕਰਾਂ ਅਤੇ ਮੈਂਬਰਾਂ ਨੂੰ ਕਾਲੇ ਝੰਡੇ ਲਹਿਰਾ ਕੇ ਕਿਸਾਨ ਅੰਦੋਲਨ ਨੂੰ ਸਮਰਪਿਤ ਕਰਨਾ ਚਾਹੀਦਾ ਹੈ।ਉਨ੍ਹਾਂ ਨੇ ਕਿਹਾ ਕਿ ਪੰਜਾਬ ਸਮੇਤ ਦੇਸ਼ ਦਾ ਕਿਸਾਨ ਜੋ ਇਸ ਸਮੇਂ ਦਿੱਲੀ ਦੀ ਸਰਹੱਦ ਤੇ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਬੈਠਾ ਹੈ।ਉਨ੍ਹਾਂ ਦੀਆਂ ਮੰਗਾਂ ਕੇਂਦਰ ਸਰਕਾਰ ਨੂੰ ਜਿੱਦ ਛੱਡ ਕੇ ਤੁਰੰਤ ਮੰਨ ਲੈਣੀਆਂ ਚਾਹੀਦੀਆਂ ਹਨ,ਅਤੇ ਜੋ ਤਿੰਨ ਕਾਲੇ ਕਾਨੂੰਨ ਪਾਸ ਕੀਤੇ ਹਨ,ਉਹ ਤੁਰੰਤ ਰੱਦ ਕਰਨੇ ਚਾਹੀਦੇ ਹਨ।ਉਨ੍ਹਾਂ ਨੇ ਕਿਹਾ ਕਿ ਪੂਰੇ ਦੇਸ਼ ਦਾ ਢਿੱਡ ਭਰਨ ਵਾਲੇ ਪੰਜਾਬ ਦਾ ਕਿਸਾਨ ਗਰਮੀ ਵਿੱਚ ਧਰਨੇ ਪ੍ਰਦਰਸ਼ਨ ਕਰਨ ਲਈ ਮਜਬੂਰ ਹੋ ਰਿਹਾ ਹੈ ਜੋ ਕਿ ਬਹੁਤ ਹੀ ਸਰਮ ਵਾਲੀ ਗੱਲ ਹੈ। ਕੇਂਦਰ ਸਰਕਾਰ ਆਪਣੀ ਜਿੱਦ ਤੇ ਅੜੀ ਹੋਈ ਹੈ।